4 ਹਜ਼ਾਰ ਨਸ਼ੀਲੀ ਗੋਲੀਆਂ ਸਹਿਤ ਸੈਲੂਨ ਚਾਲਕ ਕਾਬੂ - Allegations of smuggling
ਲੁਧਿਆਣਾ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਦੀ ਤਸਕਰੀ ਕਰਨ ਦੇ ਇਲਜ਼ਾਮ ਵਿੱਚ ਇੱਕ ਸੈਲੂਨ ਦੇ ਮਾਲਕ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਵਿਅਕਤੀ ਦੇ ਕਬਜ਼ੇ ਚੋਂ 4 ਹਜ਼ਾਰ ਦੇ ਕਰੀਬ ਨਸ਼ੀਲੀਆਂ ਗੋਲੀਆਂ ਵੀ ਬਰਾਮਦ ਹੋਈਆਂ ਹਨ। ਮੁਲਜ਼ਮ ਦੀ ਪਛਾਣ ਰਾਜ ਕੁਮਾਰ ਦੇ ਰੂਪ ਵਿੱਚ ਹੋਈ ਹੈ ਜੋ ਕਿ ਲੁਧਿਆਣਾ ਦੇ ਹੈਬੋਵਾਲ ਦੇ ਗੋਪਾਲ ਨਗਰ ਦਾ ਰਹਿਣ ਵਾਲਾ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਾਜ ਕੁਮਾਰ ਖ਼ਿਲਾਫ਼ ਪਹਿਲਾਂ ਵੀ ਨਸ਼ਾ ਤਸਕਰੀ ਦੇ ਮਾਮਲੇ ਦਰਜ ਹਨ। ਮੁਲਜ਼ਮ ਤੋਂ ਪੁੱਛਗਿੱਛ ਜਾਰੀ ਹੈ ਉਹ ਨਸ਼ੀਲੀ ਗੋਲੀਆਂ ਕਿੱਥੋਂ ਲਿਆਂਦਾ ਸੀ ਅਤੇ ਕਿਥੇ ਕਿਥੇ ਸਪਲਾਈ ਕਰਦਾ ਸੀ।