ਹਲਕਾ ਸੁਜਾਨਪੁਰ 'ਚ ਪਿੰਡ ਪੱਧਰ 'ਤੇ ਕੋਰੋਨਾ ਟੈਸਟ ਲਈ ਸਿਹਤ ਵਿਭਾਗ ਨੇ ਇੱਕਤਰ ਕੀਤੇ ਨਮੂਨੇ
ਪਠਾਨਕੋਟ : ਕੋਰੋਨਾ ਮਹਾਂਮਾਰੀ ਨੂੰ ਰੋਕਣ ਲਈ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ। ਇਸੇ ਤਹਿਤ ਹੀ ਵਧੇਰੇ ਟੈਸਟਿੰਗ ਕਰਨ ਦਾ ਸਰਕਾਰ ਨੇ ਫੈਸਲਾ ਲਿਆ ਹੈ। ਪਠਾਨਕੋਟ ਜ਼ਿਲ੍ਹੇ ਦੇ ਹਲਕਾ ਸੁਜਾਨਪੁਰ ਵਿੱਚ 10 ਪਿੰਡਾਂ ਦਾ ਸਮੂਹ ਬਣਾ ਕੇ ਲੋਕਾਂ ਦੇ ਕੋਰੋਨਾ ਟੈਸਟ ਲਈ ਨਮੂਨੇ ਇੱਕਤਰ ਕੀਤੇ ਗਏ ਹਨ। ਸਿਹਤ ਵਿਭਾਗ ਨੇ ਅਧਿਕਾਰੀ ਡਾਕਟਰ ਵਿਮੁਕਤ ਨੇ ਦੱਸਿਆ ਕਿ ਪਿੰਡਾਂ ਦੇ ਸਰਪੰਚਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣੇ ਪਿੰਡ ਦੇ ਲੋਕਾਂ ਦਾ ਟੈਸਟ ਕਰਵਾਉਣ। ਇਸ ਦੌਰਾਨ ਉਨ੍ਹਾਂ ਕਿਹਾ ਕੋਰੋਨਾ ਦੀ ਚੈਨ ਨੂੰ ਤੋੜਣ ਲਈ ਇਹ ਟੈਸਟ ਕੀਤੇ ਜਾ ਰਹੇ ਹਨ।