'ਮਿਸ਼ਨ ਫਤਿਹ' ਤਹਿਤ ਮਾਨਸਾ ’ਚ 67 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ - ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ
ਮਾਨਸਾ: ਸਰਕਾਰ ਦੇ 'ਮਿਸ਼ਨ ਫਤਿਹ' ਤਹਿਤ ਸਿਹਤ ਵਿਭਾਗ ਟੀਮ ਵੱਲੋਂ ਪਿੰਡ ਬਰ੍ਹੇ ਅਤੇ ਅਹਿਮਦਪੁਰ ਦੇ ਸਰਕਾਰੀ ਸਕੂਲਾਂ ’ਚ 67 ਵਿਅਕਤੀਆਂ ਦੇ ਕੋਰੋਨਾ ਸੈਂਪਲ ਲਏ ਗਏ। ਇਸ ਮੌਕੇ ਸੈਂਪਲਿੰਗ ਟੀਮ ਦੇ ਇੰਚਾਰਜ ਡਾ. ਰਣਜੀਤ ਰਾਏ ਨੇ ਜਿੱਥੇ ਲੋਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਨੂੰ ਲੋਕ ਹਲਕੇ ’ਚ ਨਾ ਲਿਆ ਜਾਵੇ। ਸਰਕਾਰ ਵੱਲੋਂ ਵਾਇਰਸ ਦੇ ਵਧ ਰਹੇ ਪ੍ਰਕੋਪ ਨੂੰ ਦੇਖਦੇ ਹੋਏ ਅੱਜ ਪਿੰਡਾਂ ਵਿੱਚ ਕੋਰੋਨਾ ਵਾਇਰਸ ਦੇ ਸੈਂਪਲ ਲਏ ਜਾ ਰਹੇ ਹਨ। ਉਨ੍ਹਾਂ ਲੋਕਾਂ ਨੂੰ ਸਲਾਹ ਦਿੱਤੀ ਕਿ ਕੋਰੋਨਾ ਨੂੰ ਹਰਾਉਣ ਲਈ ਪੰਜਾਬ ਸਰਕਾਰ ਦੇ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ ਜਿਵੇਂ ਕਿ ਮਾਸਕ ਪਾਉਣਾ, ਸਮਾਜਕ ਦੂਰੀ ਬਣਾ ਕੇ ਰੱਖਣਾ ਤੇ ਜ਼ਿਆਦਾ ਤੋਂ ਜ਼ਿਆਦਾ ਵਾਰ ਹੱਥ ਧੋਤੇ ਜਾਣ।