ਪੰਜਾਬ

punjab

ETV Bharat / videos

ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਫਰਵਰੀ ਨੂੰ ਰੇਲਾਂ ਰੋਕਣ ਦਾ ਐਲਾਨ

By

Published : Feb 16, 2021, 1:29 PM IST

ਫ਼ਰੀਦਕੋਟ:ਦਿੱਲੀ 'ਚ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਵੱਲੋਂ 18 ਫਰਵਰੀ ਨੂੰ ਪੂਰੇ ਦੇਸ਼ 'ਚ ਰੇਲਗੱਡੀਆਂ ਰੋਕਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਚਲਦਿਆਂ ਫ਼ਰੀਦਕੋਟ 'ਚ ਵੀ 18 ਫਰਵਰੀ ਨੂੰ ਫ਼ਰੀਦਕੋਟ ਤੇ ਜੈਤੋ ਰੇਲਵੇ ਸਟੇਸ਼ਨ 'ਤੇ ਰੇਲਾਂ ਰੋਕਣ ਦਾ ਪ੍ਰੋਗਰਾਮ ਰੱਖਿਆ ਗਿਆ ਹੈ। ਇਸ ਬਾਰੇ ਦੱਸਦੇ ਹੋਏ ਕਿਸਾਨ ਆਗੂ ਰਾਜਬੀਰ ਸਿੰਘ ਗਿੱਲ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੈਂਡਲ ਮਾਰਚ , ਟੋਲ ਪਾਲਜ਼ੇ ਫ੍ਰੀ ਕਰਨ ਤੇ ਰੇਲਾਂ ਰੋਕਣ ਦੇ ਪ੍ਰੋਗਰਾਮ ਉਲੀਕੇ ਗਏ ਹਨ। ਰੇਲਗੱਡੀਆਂ ਰੋਕਣ ਦਾ ਸਮਾਂ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਰੱਖਿਆ ਗਿਆ ਹੈ। ਇਸ ਦੌਰਾਨ ਐਮਰਜੈਂਸੀ ਸੇਵਾਵਾ ਜਾਰੀ ਰਹਿਣਗੀਆਂ। ਕਿਸਾਨ ਆਗੂਆਂ ਨੇ ਖੇਤੀ ਕਾਨੂੰਨ ਰੱਦ ਕੀਤੇ ਜਾਣ ਤੱਕ ਕਿਸਾਨੀ ਸੰਘਰਸ਼ ਜਾਰੀ ਰੱਖਣ ਦੀ ਗੱਲ ਆਖੀ।

ABOUT THE AUTHOR

...view details