ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਖ਼ਿਲਾਫ਼ ਦਿੱਤਾ ਸ਼ਾਂਤਮਈ ਧਰਨਾ - ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ
ਸ੍ਰੀ ਫ਼ਤਿਹਗੜ੍ਹ ਸਾਹਿਬ: ਖੇਤੀ ਕਾਲੇ ਕਾਨੂੰਨਾਂ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ਤੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ਼ ਧਰਨੇ ਦਿੱਤੇ ਜਾਂ ਰਹੇ ਹਨ, ਉੱਥੇ ਹੀ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ ਜਯੋਤੀ ਸਰੂਪ ਚੌਕ 'ਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਆਗੂਆਂ ਵੱਲੋਂ ਹੱਥਾਂ ਵਿੱਚ ਵੱਖੋ ਵੱਖਰੇ ਬੈਨਰ ਫੜ ਕੇ ਕੇਂਦਰ ਸਰਕਾਰ ਨੂੰ ਲਾਹਨਤਾਂ ਪਾਈਆਂ ਜਾਂ ਰਹੀਆਂ ਹਨ। ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਕਿਸਾਨਾਂ ਨੂੰ ਲੰਗਰ ਪਾਣੀ ਦੀ ਸੇਵਾ ਮੁਹੱਈਆ ਕਰਵਾਉਣ ਦਾ ਵਿਸ਼ਵਾਸ ਦਿਵਾਇਆ। ਜੋ ਕਿਸਾਨ ਦਿੱਲੀ ਧਰਨੇ ਵਿੱਚ ਸ਼ਮੂਲੀਅਤ ਨਹੀਂ ਕਰ ਸਕਦੇ, ਉਹ ਜੋਤੀ ਸਰੂਪ ਚੌਕ ਵਿਖੇ ਸ਼ਮੂਲੀਅਤ ਕਰ ਸਕਦੇ ਹਨ। ਕਿਸਾਨ ਆਗੂ ਸ਼ੇਰ ਸਿੰਘ ਨੇ ਦੱਸਿਆ, ਕਿ ਜਦੋਂ ਤੱਕ ਕੇਂਦਰ ਸਰਕਾਰ ਇਨ੍ਹਾਂ ਖੇਤੀ ਕਾਲੇ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ, ਜੋਤੀ ਸਰੂਪ ਚੌਕ ਵਿਖੇ ਰੋਜ਼ਾਨਾ ਧਰਨਾ ਇਸੇ ਤਰ੍ਹਾਂ ਜਾਰੀ ਰਹੇਗਾ।