ਪੰਜਾਬ

punjab

ETV Bharat / videos

ਸੰਦੀਪ ਧਾਲੀਵਾਲ ਨੇ ਨੌਜਵਾਨਾਂ ਨੂੰ ਦਿੱਤਾ ਸੀ ਇਹ ਸੁਨੇਹਾ... - ਸਿੱਖ ਅਫ਼ਸਰ ਸੰਦੀਪ ਸਿੰਘ ਧਾਲੀਵਾਲ

By

Published : Oct 5, 2019, 9:24 PM IST

ਪਿਛਲੇ ਦਿਨੀਂ ਹਿਊਸਟਨ ਦੇ ਸਿੱਖ ਅਫ਼ਸਰ ਸੰਦੀਪ ਸਿੰਘ ਧਾਲੀਵਾਲ ਨੂੰ ਸਿਰ ਫਿਰੇ ਵੱਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਸੀ। ਇਹ ਖ਼ਬਰ ਮੀਡੀਆ ਅਤੇ ਸੋਸ਼ਲ ਮੀਡੀਆ 'ਤੇ ਆਉਣ ਤੋਂ ਬਾਅਦ ਸਿੱਖ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ ਤੇ ਨਾਲ ਹੀ ਸੰਦੀਪ ਧਾਲੀਵਾਲ ਦਾ ਪਰਿਵਾਰ ਵੀ ਸਦਮੇ ਵਿੱਚ ਹੈ। ਹੁਣ ਸੋਸ਼ਲ ਮੀਡੀਆ 'ਤੇ ਸੰਦੀਪ ਧਾਲੀਵਾਲ ਦੀ ਇੱਕ ਵੀਡੀਓ ਵਾਇਰਲ ਹੋ ਰਹੀ ਹੈ, ਜਿਸ ਵਿੱਚ ਬੱਬਰ ਸ਼ੇਰ ਸੰਦੀਪ ਧਾਲੀਵਾਲ ਨੇ ਨੌਜਵਾਨਾਂ ਨੂੰ ਇੱਕ ਸੁਨੇਹਾ ਦੇ ਰਿਹਾ ਹੈ। ਇਸੇ ਤਰ੍ਹਾਂ ਸੰਦੀਪ ਸਿੰਘ ਧਾਲੀਵਾਲ ਦੀਆਂ ਸੋਸ਼ਲ ਮੀਡੀਆ 'ਤੇ ਹੋਰ ਵੀ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਕਿਊਂਕਿ ਸੰਦੀਪ ਸਿੰਘ ਧਾਲੀਵਾਲ ਇੱਕ ਇਮਾਨਦਾਰ ਪੁਲਿਸ ਅਫ਼ਸਰ ਸੀ, ਉੱਥੇ ਹੀ ਇੱਕ ਨੇਕ ਦਿਲ ਇਨਸਾਨ ਵੀ ਸਨ, ਹਰ ਕੋਈ ਉਨ੍ਹਾਂ ਦੀਆਂ ਗੱਲਾਂ ਤੇ ਉਨ੍ਹਾਂ ਦੀਆਂ ਯਾਦਾਂ ਨੂੰ ਯਾਦ ਕਰਕੇ ਸੋਗ ਵਿੱਚ ਹੈ। ਨੋਟ: ਈਟੀਵੀ ਭਾਰਤ ਇਸ ਵੀਡੀਓ ਦੀ ਪੁਸ਼ਟੀ ਨਹੀਂ ਕਰਦਾ ਹੈ।

ABOUT THE AUTHOR

...view details