ਸ਼੍ਰੀ ਹਰਿਮੰਦਰ ਸਾਹਿਬ ਵਿਖੇ ਗੁਰਤਾ ਗੱਦੀ ਦਿਹਾੜੇ ਸੰਗਤ ਹੋ ਰਹੀ ਨਤਮਸਤਕ - Gurta Gaddi Day
ਅੰਮ੍ਰਿਤਸਰ: ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਹਾੜੇ ਨੂੰ ਲੈ ਕੇ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਸੰਗਤਾਂ ਨਤਮਸਤਕ ਹੋ ਰਹੀਆਂ ਹਨ। ਢਾਡੀ ਸੁਖਮੀਤ ਸਿੰਘ ਅੰਮ੍ਰਿਤਸਰ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦਿਆਂ ਕਿ ਕਿਹਾ ਕਿ ਨਾਂਦੇੜ ਸਾਹਿਬ ਦੀ ਧਰਤੀ 'ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਾਲ 1708 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗੁਰਤਾ ਗੱਦੀ ਸੌਂਪੀ ਅਤੇ ਸਿੱਖ ਕੌਮ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਨੂੰ ਹੀ ਗੁਰੂ ਮੰਨਣ ਲਈ ਉਪਦੇਸ਼ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਸਿੱਖ ਕੌਮ 'ਤੇ ਬੇਹੱਦ ਵੱਡਾ ਪਰਓਪਕਾਰ ਕੀਤਾ ਕਿ ਉਨ੍ਹਾਂ ਨੇ ਸਿੱਖ ਕੌਮ ਨੂੰ ਸ਼ਬਦ ਗੁਰੂ ਦੇ ਲੜ ਲਾਇਆ।ਢਾਡੀ ਸੁਖਮੀਤ ਸਿੰਘ ਨੇ ਕਿਹਾ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਗੁਰਤਾ ਗੱਦੀ ਦਿਹਾੜਾ ਦੇਸ਼ ਵਿਦੇਸ਼ ਦੀਆਂ ਸੰਗਤਾਂ ਚਾਅ ਤੇ ਉਤਸ਼ਾਹ ਨਾਲ ਮਨਾ ਰਹੀਆਂ ਹਨ ਅਤੇ ਦਰਬਾਰ ਸਾਹਿਬ ਵਿਖੇ ਵੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਹਨ।
Last Updated : Nov 16, 2020, 1:57 PM IST