ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਜੋਤਿ-ਜੋਤ ਦਿਵਸ 'ਤੇ ਸੰਗਤਾਂ ਹੋਈਆਂ ਸ਼੍ਰੀ ਦਰਬਾਰ ਸਾਹਿਬ ਨਤਮਸਤਕ - ਸੰਗਤਾਂ
ਅੰਮ੍ਰਿਤਸਰ : ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਦੇਸ਼-ਦੁਨੀਆ ਵਿੱਚ ਸੰਗਤ ਮਨਾ ਰਹੀ ਹੈ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਤੇ ਇਸ ਮੌਕੇ ਸੰਗਤਾਂ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਆਈਆਂ ਤੇ ਸੰਗਤਾਂ ਵਲੋਂ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦਰਸ਼ਨ ਕਰਕੇ ਸ੍ਰ ਗੂਰੂ ਨਾਨਕ ਦੇਵ ਜੀ ਦਾ ਜੋਤੀ-ਜੋਤ ਦਿਵਸ ਬੜੀ ਸ਼ਰਧਾ ਅਤੇ ਸਤਕਾਰ ਨਾਲ ਮਨਾਇਆ ਗਿਆ।