ਦੀਵਾਲੀ ਮੌਕੇ ਸੰਗਤਾਂ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਹੋਈਆਂ ਨਤਮਸਤਕ - ਦੀਵਾਲੀ ਦਾ ਪਵਿੱਤਰ ਤਿਉਹਾਰ
ਫਤਹਿਗੜ੍ਹ ਸਾਹਿਬ: ਦੀਵਾਲੀ ਦਾ ਪਵਿੱਤਰ ਤਿਉਹਾਰ ਪੂਰੇ ਦੇਸ਼ ਵਿੱਚ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ। ਬੰਦੀ ਛੋੜ ਤੇ ਦੀਵਾਲੀ ਦੇ ਪਵਿੱਤਰ ਦਿਵਸ ਮੌਕੇ ਸੰਗਤਾਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਈਆਂ। ਸੰਗਤਾਂ ਵੱਲੋਂ ਸ਼ਹੀਦਾਂ ਦੇ ਪਵਿੱਤਰ ਅਸਥਾਨ ਤੇ ਨਤਮਸਤਕ ਹੋ ਗੁਰੂਆਂ ਦਾ ਆਸੀਰਵਾਦ ਲਿਆ ਗਿਆ। ਇਸ ਮੌਕੇ ਸੰਗਤਾਂ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਰੌਸ਼ਨੀ ਦੇ ਇਸ ਤਿਉਹਾਰ ਮੌਕੇ ਸੰਗਤਾਂ ਵੱਲੋਂ ਦੀਪਮਾਲਾ ਵੀ ਕੀਤੀ ਗਈ। ਰਾਤ ਵੇਲੇ ਆਤਿਸ਼ਬਾਜੀ ਦਾ ਮਨਮੋਹਕ ਦ੍ਰਿਸ਼ ਦੇਖਣ ਨੂੰ ਮਿਲਿਆ।