ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਆਗਮਨ ਗੁਰਪੁਰਬ ’ਤੇ ਸੰਗਤਾਂ ਗੁਰੂ ਘਰ ਹੋ ਰਹੀਆਂ ਨਤਮਸਤਕ - ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ
ਸ੍ਰੀ ਕੀਰਤਪੁਰ ਸਾਹਿਬ :ਸੱਤਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿ ਰਾਏ ਸਾਹਿਬ ਜੀ ਦੇ ਆਗਮਨ ਗੁਰਪੁਰਬ ’ਤੇ ਇਤਿਹਾਸਕ ਧਰਤੀ ਸ੍ਰੀ ਕੀਰਤਪੁਰ ਸਾਹਿਬ ਵਿਖੇ ਐਸ.ਜੀ.ਪੀ.ਸੀ ਵੱਲੋਂ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ਼ੀਸ਼ ਮਹਿਲ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ। ਇਸ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਹੋਲੇ ਮੁਹੱਲੇ ਦੀਆਂ ਤਿਆਰੀਆਂ ਨੂੰ ਲੈਕੇ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਦੇ ਚੱਲਦਿਆਂ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ। ਜਿਸ ਕਾਰਨ ਸੰਗਤਾਂ 'ਚ ਨਿਰਾਸ਼ਾ ਵੀ ਪਾਈ ਜਾ ਰਹੀ ਹੈ।