ਕੋਰੋਨਾਵਾਇਰਸ ਚਿੰਤਨ, ਚੇਤਨ ਅਤੇ ਚਿੰਤਾ ਦਾ ਵਿਸ਼ਾ: ਸੀਚੇਵਾਲ - corona virus
ਜਲੰਧਰ: ਕਰੋਨਾ ਵਾਇਰਸ ਮਹਾਮਾਰੀ ਦੌਰਾਨ ਲੱਗੇ ਕਰਫ਼ਿਊ 'ਚ ਸਮਾਜ ਸੇਵੀ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕੱਪੜੇ ਦੇ ਬਣਾਏ ਹੋਏ ਮਾਸਕ ਪ੍ਰਵਾਸੀ ਮਜ਼ਦੂਰਾਂ ਅਤੇ ਪੁਲਿਸ ਵਾਲਿਆਂ ਨੂੰ ਵੰਡੇ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਸੇਵਾਦਾਰਾਂ ਵੱਲੋਂ ਘਰ-ਘਰ ਵਿੱਚ ਮਾਸਕ ਬਣਾਏ ਜਾ ਰਹੇ ਹਨ ਅਤੇ ਹੁਣ ਤੱਕ 4000 ਮਾਸਕ ਵੰਡੇ ਜਾ ਚੁੱਕੇ ਹਨ। ਉਨ੍ਹਾਂ ਨੇ ਕਿਹਾ ਕਿ 26 ਮਾਰਚ ਤੋਂ ਯੂਪੀ ਬਿਹਾਰ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਲਈ ਲੰਗਰ ਦੀ ਸੇਵਾ ਵੀ ਕੀਤੀ ਜਾ ਰਹੀ ਹੈ। ਸੰਤ ਸੀਚੇਵਾਲ ਨੇ ਲੋਕਾਂ ਨੂਂ ਅਪੀਲ ਕੀਤੀ ਕਿ ਉਹ ਆਪਣੇ ਘਰ ਵਿੱਚ ਹੀ ਰਹਿਣ। ਉਨ੍ਹਾਂ ਨੇ ਕਿਹਾ ਕਿ ਕੋਰੋਨਾ ਚਿੰਤਾ, ਚਿੰਤਨ ਅਤੇ ਚੇਤਨ ਦਾ ਬਹੁਤ ਵੱਡਾ ਵਿਸ਼ਾ ਹੈ।