ਸੰਯੁਕਤ ਕਿਸਾਨ ਮੋਰਚੇ ਦਾ ਜੱਥਾ ਮਾਨਸਾ ਤੋਂ ਦਿੱਲੀ ਲਈ ਰਵਾਨਾ - farmer protest at delhi
ਮਾਨਸਾ: ਖੇਤੀ ਕਾਨੂੰਨ ਰੱਦ ਕਰਵਾਉਣ ਲਈ ਦਿੱਲੀ ਲਈ ਕਿਸਾਨ ਲਗਾਤਾਰ ਰਵਾਨਾ ਹੋ ਰਹੇ ਹਨ। ਰੇਲਵੇ ਸਟੇਸ਼ਨ ਤੋਂ ਸੰਯੁਕਤ ਕਿਸਾਨ ਮੋਰਚਾ ਨੇ ਦਿੱਲੀ ਜਾਣ ਵਾਲੇ ਕਿਸਾਨਾਂ ਨੂੰ ਸਿਰੋਪਾ ਦੇ ਕੇ ਰਵਾਨਾ ਕੀਤਾ। ਵੱਖ-ਵੱਖ ਪਿੰਡਾਂ ਤੋਂ ਇਕੱਠੇ ਹੋ ਕੇ ਕਿਸਾਨ ਦਿੱਲੀ ਨੂੰ ਚਾਲੇ ਪਏ। ਹੱਥਾਂ ਵਿੱਚ ਕਿਸਾਨੀ ਝੰਡੇ ਲੈ ਕੇ ਕਿਸਾਨ ਪੂਰੇ ਉਤਸ਼ਾਹ ਨਾਲ ਅੰਦੋਲਨ ਵਿੱਚ ਸ਼ਿਰਕਤ ਕਰਨ ਪਹੁੰਚ ਰਹੇ ਹਨ। 26 ਜਨਵਰੀ ਦੀ ਘਟਨਾ ਤੋਂ ਬਾਅਦ ਕਿਸਾਨ ਮਾਯੂਸ ਨਜ਼ਰ ਆ ਰਹੇ ਸਨ ਪਰ ਪੰਜਾਬ ਵਿੱਚੋਂ ਲਗਾਤਾਰ ਕਿਸਾਨ ਦਿੱਲੀ ਪਹੁੰਚ ਰਹੇ ਹਨ, ਜਿਸਦੇ ਤਹਿਤ ਸਥਾਨਕ ਰੇਲਵੇ ਸਟੇਸ਼ਨ ਤੋਂ ਇੱਕ ਕਿਸਾਨਾਂ ਦਾ ਵੱਡਾ ਜੱਥਾ ਦਿੱਲੀ ਮੋਰਚੇ ਵਲ ਰਵਾਨਾ ਹੋਇਆ।