ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਕਰਨਾ ਚਾਹੁੰਦੀ ਹੈ ਫੇਲ੍ਹ- ਕਿਸਾਨ ਆਗੂ - ਕੇਂਦਰ ਸਰਕਾਰ
ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਸੰਯੁਕਤ ਮੋਰਚੇ ਦਾ ਮਾਨਸਾ ਰੇਲਵੇ ਸਟੇਸ਼ਨ ਉਤੇ ਧਰਨਾ 191 ਦਿਨਾਂ ਤੋਂ ਲਗਾਤਾਰ ਜਾਰੀ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂਆਂ ਨੇ ਦੱਸਿਆ ਕਿ ਕੇਂਦਰ ਸਰਕਾਰ ਅੰਦੋਲਨ ਨੂੰ ਫੇਲ੍ਹ ਕਰਨ ਚ ਲੱਗੀ ਹੋਈ ਹੈ। ਕਿਸਾਨਾਂ ਵੱਲੋਂ KMP ਰੋਡ 24 ਘੰਟੇ ਲਈ ਜਾਮ ਕੀਤਾ ਗਿਆ। ਜੇਕਰ ਮੋਦੀ ਸਰਕਾਰ ਹੁਣ ਵੀ ਨਾ ਸਮਝੀ ਤਾਂ ਆਉਣ ਵਾਲੇ ਦਿਨਾਂ ਚ ਉਹ ਅੰਦੋਲਨ ਨੂੰ ਹੋਰ ਵੀ ਤੇਜ਼ ਕਰਨਗੇ। ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਨੇ ਕਿਹਾ ਕਿ ਗਾਇਕ ਹਰਿੰਦਰ ਸੰਧੂ ਵੱਲੋਂ ਪੇਡੂ ਡਾਕਟਰਾਂ ਨੂੰ ਝੋਲਾਛਾਪ ਡਾਕਟਰ ਕਹਿ ਕੇ ਅਪਮਾਨਿਤ ਕੀਤਾ ਹੈ ਜਿਸਦੀ ਉਹ ਨਿਖੇਧੀ ਕਰਦੇ ਹਨ। ਨਾਲ ਹੀ ਉਨ੍ਹਾਂ ਨੇ ਇਹ ਵੀ ਕਿਹਾ ਕਿ ਪਹਿਲੇ ਦਿਨ ਤੋਂ ਕਿਸਾਨੀ ਸੰਘਰਸ਼ ਨਾਲ ਖੜ੍ਹੇ ਹਨ ਅਤੇ ਆਉਣ ਵਾਲੇ ਦਿਨਾਂ ਚ ਉਹ ਉਨ੍ਹਾਂ ਦੇ ਨਾਲ ਖੜ੍ਹੇ ਰਹਿਣਗੇ।