ਸੰਯੁਕਤ ਕਿਸਾਨ ਮੋਰਚੇ ਨੇ ਵਿਸਾਖੀ ਮੌਕੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜ਼ਲੀ - ਰਿਲਾਇੰਸ ਮਾਲ ਅੱਗੇ ਲਗਾਤਾਰ ਧਰਨਾ
ਗੜ੍ਹਸ਼ੰਕਰ: ਖੇਤੀਬਾੜੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੰਯੁਕਤ ਮੋਰਚੇ ਵੱਲੋਂ ਗੜ੍ਹਸ਼ੰਕਰ ਵਿਖੇ ਰਿਲਾਇੰਸ ਮਾਲ ਅੱਗੇ ਲਗਾਤਾਰ ਧਰਨਾ ਚੱਲ ਰਿਹਾ ਹੈ। ਅੱਜ ਕੁਲ ਹਿੰਦ ਕਿਸਾਨ ਸਭਾ ਦੇ ਸੂਬਾਈ ਆਗੂ ਦਰਸ਼ਨ ਸਿੰਘ ਮੱਟੂ ਅਤੇ ਜਨਵਾਦੀ ਇਸਤਰੀ ਸਭਾ ਦੀ ਸੂਬਾਈ ਆਗੂ ਬੀਬੀ ਸੁਭਾਸ਼ ਮੱਟੂ ਦੀ ਅਗਵਾਈ ਹੇਠ ਅੱਜ ਰਿਲਾਇੰਸ ਮਾਲ ਗੜ੍ਹਸ਼ੰਕਰ ਅੱਗੇ ਚੱਲ ਰਹੇ ਧਰਨੇ 'ਤੇ ਵਿਸਾਖੀ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਦਰਸ਼ਨ ਸਿੰਘ ਮੱਟੂ ਸੂਬਾਈ ਮੀਤ ਪ੍ਰਧਾਨ ਕੁੱਲ ਹਿੰਦ ਕਿਸਾਨ ਸਭਾ ਨੇ ਕਿਹਾ ਕਿ ਜਦੋਂ ਤੱਕ ਤਿੰਨ ਖੇਤੀਬਾੜੀ ਵਿਰੋਧੀ ਕਾਨੂੰਨ ਅਤੇ ਦੋ ਆਰਡੀਨੈਂਸ ਰੱਦ ਨਹੀਂ ਹੁੰਦੇ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।