ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਕੀਤੀ ਸ਼ੁਰੂਆਤ - ਬੂਟੇ ਲਗਾਉਣ ਦੀ ਮੁਹਿੰਮ
ਅੰਮ੍ਰਿਤਸਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਬੁੱਧਵਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਕਾਰ ਸੇਵਾ ਖਡੂਰ ਸਾਹਿਬ ਦੇ ਸਹਿਯੋਗ ਨਾਲ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਕਾਰ ਸੇਵਾ ਖਡੂਰ ਸਾਹਿਬ ਬਾਬਾ ਸੇਵਾ ਸਿੰਘ, ਵਾਈਸ ਚਾਂਸਲਰ ਪ੍ਰੋ ਜਸਪਾਲ ਸਿੰਘ ਸੰਧੂ ਤੋਂ ਇਲਾਵਾ ਹੋਰ ਸਖਸ਼ੀਅਤਾਂ ਮੌਜੂਦ ਸਨ। ਇਸ ਮੌਕੇ ਕਾਰ ਸੇਵਾ ਖਡੂਰ ਸਾਹਿਬ ਬਾਬਾ ਸੇਵਾ ਸਿੰਘ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਫਲਦਾਰ, ਛਾਂਦਾਰ, ਅਤੇ ਸੁਗੰਧੀ ਭਰਪੂਰ ਬੂਟੇ ਲਗਾ ਕੇ ਹਰਿਆਵਲ ਅਤੇ ਸਵੱਛ ਵਾਤਾਵਰਣ ਪ੍ਰਤੀ ਸੁਚੇਤ ਰਹਿਣ ਦਾ ਸੰਦੇਸ਼ ਦਿੱਤਾ।