ਸਰਬੱਤ ਦਾ ਭਲਾ ਟਰੱਸਟ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਵੰਡੇ ਗਏ 10 ਹਜ਼ਾਰ ਮਾਸਕ
ਅੰਮ੍ਰਿਤਸਰ: ਸਰਬੱਤ ਦਾ ਭਲਾ ਟਰੱਸਟ ਵੱਲੋਂ ਪ੍ਰਵਾਸੀ ਮਜ਼ਦੂਰਾਂ ਨੂੰ ਕੋਰੋਨਾ ਦੀ ਲਾਗ ਤੋਂ ਬਚਾਉਣ ਲਈ ਅੰਮ੍ਰਿਤਸਰ ਦੇ ਸਿਵਲ ਤੇ ਰੇਲਵੇ ਪ੍ਰਸ਼ਾਸਨ ਨੂੰ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਦੀ ਮੌਜੂਦਗੀ 'ਚ 10 ਹਜ਼ਾਰ ਮਾਸਕ ਦਿੱਤੇ ਗਏ। ਇਸ ਦੌਰਾਨ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਉਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਚੇਅਰਮੈਨ ਡਾ.ਓਬਰਾਏ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਦੱਸਿਆ ਕਿ ਡਾ.ਓਬਰਾਏ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਟਰੱਸਟ ਵੱਲੋਂ ਕੀਤੇ ਜਾ ਰਹੇ ਸਾਰੇ ਸੇਵਾ ਕਾਰਜ ਉਨ੍ਹਾਂ ਸਮਾਂ ਨਿਰੰਤਰ ਜਾਰੀ ਰਹਿਣਗੇ, ਜਦੋਂ ਤੱਕ ਇਹ ਮਾਹੌਲ ਸੁਖਾਵਾਂ ਨਹੀਂ ਹੋ ਜਾਂਦਾ।