ਸਰਬੱਤ ਦਾ ਭਲਾ ਟਰੱਸਟ ਨੇ ਨੰਗਲ ਦੇ ਪੱਤਰਕਾਰਾਂ ਨੂੰ ਕੀਤਾ ਸਨਮਾਨਤ - sarbat da bhala trust
ਰੂਪਨਗਰ: ਕੋਰੋਨਾ ਮਹਾਂਮਾਰੀ ਦੌਰਾਨ ਸਰਬੱਤ ਦਾ ਭਲਾ ਟਰੱਸਟ ਨੇ ਨੰਗਲ 'ਚ ਲੋੜਵੰਦਾਂ ਨੂੰ ਰਾਸ਼ਨ, ਪੁਲਿਸ ਅਧਿਕਾਰੀਆਂ ਤੇ ਡਾਕਟਰਾਂ ਨੂੰ ਸੈਨੇਟਾਈਜ਼ਰ ਤੇ ਮਾਸਕ ਵੰਡੇ। ਇਸ ਤੋਂ ਇਲਾਵਾ ਦਿਨ-ਰਾਤ ਕੰਮ ਕਰਨ ਵਾਲੇ ਪੱਤਰਕਾਰਾਂ ਨੂੰ ਸਨਮਾਨਿਤ ਕੀਤਾ। ਸਰਬੱਤ ਦਾ ਭਲਾ ਟਰੱਸਟ ਦੇ ਮੈਂਬਰ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਗਰੀਬਾਂ ਦੀ ਮਦਦ ਕਰਦਾ ਹੈ। ਇਹ ਸੰਸਥਾ ਨੇ ਵਿਦੇਸ਼ਾਂ ਵਿੱਚ ਫਸੇ ਭਾਰਤੀਆਂ ਦੀ ਆਪਣੇ ਖਰਚੇ 'ਤੇ ਵਾਪਸੀ ਕਰਵਾਈ, ਗ਼ਰੀਬ ਪਰਿਵਾਰਾਂ ਦੀਆਂ ਧੀਆਂ ਦਾ ਵਿਆਹ, ਘਰ ਦਾ ਸਾਰਾ ਸਮਾਨ ਆਦਿ ਮੁਹੱਈਆ ਕਰਵਾਇਆ ਹੈ।