ਸ੍ਰੀ ਫ਼ਤਿਹਗੜ੍ਹ ਸਾਹਿਬ: ਐਸਬੀਆਈ ਤੇ ਪੰਜਾਬ ਐਂਡ ਸਿੰਧ ਬੈਂਕ ਨੇ ਵੰਡੇ ਮਾਸਕ - fatehgarh sahib news
ਸ੍ਰੀ ਫ਼ਤਿਹਗੜ੍ਹ ਸਾਹਿਬ: ਐਸਬੀਆਈ ਅਤੇ ਪੰਜਾਬ ਐਂਡ ਸਿੰਧ ਬੈਂਕ ਦੇ ਸਹਿਯੋਗ ਨਾਲ ਸੈਲਫ਼ ਹੈਲਪ ਗਰੁੱਪਾਂ ਵੱਲੋਂ ਤਿਆਰ ਕੀਤੇ ਗਏ ਕਰੀਬ 15 ਹਜ਼ਾਰ ਮਾਸਕ ਸ੍ਰੀ ਫ਼ਤਿਹਗੜ੍ਹ ਸਾਹਿਬ ਦੀ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੂੰ ਦਿੱਤੇ ਗਏ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤ ਕੌਰ ਗਿੱਲ ਨੇ ਕਿਹਾ ਕਿ ਐਸਬੀਆਈ ਅਤੇ ਪੰਜਾਬ ਐਂਡ ਸਿੰਧ ਬੈਂਕ ਵਲੋਂ ਸੈਲਫ਼ ਹੈਲਪ ਗਰੁੱਪਾਂ ਰਾਹੀਂ ਜੋ ਇਹ ਉਪਰਾਲਾ ਕੀਤਾ ਗਿਆ ਹੈ, ਉਹ ਸ਼ਲਾਘਾਯੋਗ ਹੈ। ਉਨ੍ਹਾਂ ਦੱਸਿਆ ਕਿ ਸੈਲਫ਼ ਹੈਲਪ ਗਰੁੱਪਾਂ ਵੱਲੋਂ ਮਿਆਰੀ ਮਾਸਕ ਤਿਆਰ ਕੀਤੇ ਗਏ ਹਨ, ਜਿਨ੍ਹਾਂ ਦੀ ਵਰਤੋਂ ਗਰਮੀਆਂ ਵਿੱਚ ਵੀ ਕੀਤੀ ਜਾ ਸਕਦੀ ਹੈ।