ਵਿਦਿਆਰਥੀਆਂ ਨੇ ਵਾਧੂ ਵਸੂਲੀ ਜਾ ਰਹੀ ਫੀਸ ਦੇ ਰੋਸ ਵਜੋਂ ਕੀਤਾ ਪ੍ਰਦਰਸ਼ਨ - ਵਾਧੂ ਵਸੂਲੀ ਜਾ ਰਹੀ ਫੀਸ
ਜਲੰਧਰ: ਐਸੀ ਵਿਦਿਆਰਥੀ ਪਿਛਲੇ ਲੰਬੇ ਸਮੇਂ ਤੋਂ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਹਨ ਅਤੇ ਸਰਕਾਰ ਦਾ ਪੁਤਲਾ ਫੂਕ ਰਹੇ ਹਨ। ਅੱਜ ਦਲਿਤ ਵਿਦਿਆਰਥੀਆਂ ਨੇ ਖਾਲਸਾ ਕਾਲਜ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਦਿਆਰਥੀ ਨੇ ਦੱਸਿਆ ਕਿ ਖਾਲਸਾ ਕਾਲਜ ਵੱਲੋਂ ਦਲਿਤ ਵਿਦਿਆਰਥੀਆਂ ਤੋਂ ਜ਼ਿਆਦਾ ਫੀਸ ਵਸੂਲੀ ਜਾ ਰਹੀ ਹੈ। ਉਸ ਦੇ ਰੋਸ ਵਜੋਂ ਅੱਜ ਧਰਨਾ ਪ੍ਰਦਰਸ਼ਨ ਕੀਤਾ। ਏਸੀਪੀ ਨੇ ਕਿਹਾ ਕਿ ਵਿਦਿਆਰਥੀਆਂ ਵੱਲੋਂ ਜੋ ਧਰਨਾ ਪ੍ਰਦਰਸ਼ਨ ਕੀਤਾ ਗਿਆ ਹੈ ਉਸ ਨੂੰ ਸ਼ਾਂਤ ਕਰਵਾ ਦਿੱਤਾ ਗਿਆ ਹੈ ਅਤੇ ਪ੍ਰਸ਼ਾਸਨ ਜਲਦ ਹੀ ਜੋ ਕਾਲਜ ਦੀ ਫ਼ੀਸ ਦੀ ਲਿਸਟ ਆਵੇਗੀ ਉਸ ਨੂੰ ਜਲਦ ਹੀ ਦੂਰ ਕੀਤਾ ਜਾਵੇਗਾ।