ਪਰਚੇ ਦਰਜ ਕਰਕੇ ਘੁਟਾਲਿਆਂ ਨੂੰ ਦਬਾਇਆ ਨਹੀਂ ਜਾ ਸਕਦਾ:ਅਕਾਲੀ ਆਗੂ
ਚੰਡੀਗੜ੍ਹ: ਕੋਰੋਨਾ ਵੈਕਸੀਨ ਘੁਟਾਲੇ(Corona vaccine scam) 'ਚ ਸਿਹਤ ਮੰਤਰੀ ਬਲਬੀਰ ਸਿੱਧੂ ਦੀ ਮੋਹਾਲੀ ਸਥਿਤ ਰਿਹਾਇਸ਼ ਵਿਖੇ ਧਰਨਾ ਦੇ ਰਹੇ ਅਕਾਲੀ ਦਲ ਦੇ ਲੀਡਰਾਂ 'ਤੇ ਡਿਜ਼ਾਸਟਰ ਮੈਨੇਜਮੈਂਟ(Disaster Management) ਦੀ ਧਾਰਾ ਦੀ ਉਲੰਘਣਾ ਕਰਨ 'ਤੇ ਮਾਮਲੇ ਦਰਜ ਕੀਤੇ ਗਏ ਹਨ। ਜਿਸ ਨੂੰ ਲੈਕੇ ਅਕਾਲੀ ਦਲ ਵਲੋਂ ਇਸ ਦੀ ਨਿਖੇਧੀ ਕੀਤੀ ਗਈ ਹੇ। ਉਨ੍ਹਾਂ ਦਾ ਕਹਿਣਾ ਕਿ ਕਾਂਗਰਸ ਘੁਟਾਲੇ ਵਿਰੁੱਧ ਉਠ ਰਹੀ ਅਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਦਾ ਕਹਿਣਾ ਕਿ ਜੇਕਰ 15 ਜੂਨ ਤੱਕ ਸਿੱਧੂ ਨੂੰ ਬਰਖ਼ਾਸਤ ਕਰਕੇ ਕਾਰਵਾਈ ਨਾ ਕੀਤੀ ਗਈ ਤਾਂ ਉਹ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨਗੇ।