ਜਲਦ ਸਕੂਲ ਨਾ ਖੋਲ੍ਹੇ ਗਏ ਤਾਂ ਕਰਾਂਗੇ ਵੱਡਾ ਪ੍ਰਦਰਸ਼ਨ- ਹਰਪਾਲ ਯੂਕੇ - ਸਕੂਲ ਖੋਲ੍ਹਣ ਦੀ ਮੰਗ
ਪੰਜਾਬ ਸਰਕਾਰ ਦੁਆਰਾ ਕੋਰੋਨਾ ਮਹਾਂਮਾਰੀ ਕਾਰਨ ਸਕੂਲ ਬੰਦ ਕੀਤੇ ਗਏ ਹਨ। ਸਕੂਲ ਪ੍ਰਬੰਧਕਾਂ ਵੱਲੋਂ ਲਗਾਤਾਰ ਸਕੂਲ ਖੋਲ੍ਹਣ ਦੀ ਮੰਗ ਕੀਤੀ ਜਾ ਰਹੀ ਹੈ। ਇਸ ਮੰਗ ਲਈ ਸਕੂਲ ਪ੍ਰਬੰਧਕਾਂ ਵੱਲੋਂ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ। ਇਸ ਸਬੰਧ ’ਚ ਰਾਸਾ ਯੂਨੀਅਨ ਦੇ ਹਰਪਾਲ ਸਿੰਘ ਯੂਕੇ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਸਕੂਲ ਖੋਲ੍ਹਣ ਦਾ ਫੈਸਲਾ ਨਾ ਦਿੱਤਾ ਗਿਆ ਤਾਂ ਜਲਦ ਹੀ ਉਹ ਸੜਕਾਂ ’ਤੇ ਸੰਘਰਸ਼ ਕਰਨਗੇ। ਨਾਲ ਹੀ ਉਨ੍ਹਾਂ ਨੇ ਇਹ ਦੱਸਿਆ ਕਿ ਜਲਦ ਹੀ ਕਿਸਾਨ ਜਥੇਬੰਦੀਆਂ ਵੀ ਸਕੂਲਾਂ ਦੇ ਹੱਕ ’ਚ ਸਰਕਾਰ ਖਿਲਾਫ ਪ੍ਰਦਰਸ਼ਨ ਕਰਨਗੀਆਂ। ਉਨ੍ਹਾਂ ਨੇ ਦੱਸਿਆ ਕਿ ਮਾਪਿਆਂ ਦਾ ਕਹਿਣਾ ਹੈ ਕਿ ਆਨਲਾਈਨ ਪੜਾਈ ਕਾਰਨ ਬੱਚਿਆ ਦੀਆਂ ਸਿਹਤ ਅਤੇ ਅੱਖਾਂ ਤੇ ਮਾੜਾ ਅਸਰ ਪੈ ਰਿਹਾ ਹੈ ਤੇ ਬੱਚੇ ਆਨਲਾਈਨ ਪੜਾਈ ਨੂੰ ਧਿਆਨ ਨਾਲ ਨਹੀਂ ਕਰਦੇ।