ਪੰਜਾਬ

punjab

ETV Bharat / videos

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ 'ਤੇ ਸਕੂਲੀ ਬੱਚਿਆਂ ਨੇ ਸਜਾਇਆ ਕੀਰਤਨ ਦਰਬਾਰ - 550ਵੇਂ ਪ੍ਰਕਾਸ਼ ਪੂਰਬ  550ਵੇਂ ਪ੍ਰਕਾਸ਼ ਪੂਰਬ

By

Published : Nov 9, 2019, 8:19 PM IST

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪਰਬ ਸੰਬੰਧੀ ਵਿਸ਼ਵ ਭਰ 'ਚ ਸਮਾਗਮ ਕਰਵਾਏ ਜਾ ਰਹੇ ਹਨ। ਇਸੇ ਲੜੀ ਦੇ ਤਹਿਤ ਪਠਾਨਕੋਟ ਦੇ ਗੁਰੂ ਅਰਜੁਨ ਦੇਵ ਸੀਨੀਅਰ ਸੈਕੰਡਰੀ ਸਕੂਲ ਵਿਖੇ ਇੱਕ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਵਿੱਚ ਸਭ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦਾ ਭੋਗ ਪਾਇਆ ਗਿਆ। ਇਸ ਤੋਂ ਬਾਅਦ ਮਹਿਲਾ ਸਤਸੰਗ ਸਭਾ ਅਤੇ ਸਕੂਲੀ ਵਿਦਿਆਰਥੀਆਂ ਨੇ ਗੁਰਬਾਣੀ ਦਾ ਕੀਰਤਨ ਕਰਕੇ ਸਭ ਨੂੰ ਭਗਤੀ ਦੇ ਰੰਗ ਵਿੱਚ ਰੰਗ ਦਿੱਤਾ। ਇਸ ਸਮਾਗਮ 'ਚ ਪੰਜਾਬ ਨੂੰ ਹਰਾ ਭਰਾ ਰੱਖਣ ਦੇ ਲਈ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ 'ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜੀ.ਐਸ. ਸੇਠੀ ਤੇ ਪ੍ਰਿੰਸੀਪਲ ਰਿੰਪੀ ਆਹਲੂਵਾਲੀਆ ਨੇ ਆਏ ਹੋਏ ਮਹਿਮਾਨਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੂਰਬ ਦੀਆਂ ਵਧਾਈਆਂ ਦਿੱਤੀਆਂ।

ABOUT THE AUTHOR

...view details