ਸਕੂਲ ਫ਼ੀਸ: ਬੱਚਿਆਂ ਦੇ ਮਾਪਿਆਂ ਵੱਲੋਂ ਪ੍ਰਾਈਵੇਟ ਸਕੂਲ ਦੇ ਵਿਰੁੱਧ ਰੋਸ ਪ੍ਰਦਰਸ਼ਨ - Children's parents protest against private school
ਮਲੇਰਕੋਟਲਾ: ਸਕੂਲ ਫੀਸਾਂ ਨੂੰ ਲੈ ਕੇ ਬੱਚਿਆਂ ਦੇ ਮਾਪਿਆਂ ਨੇ ਅਨੰਦ ਇਸ਼ਰ ਸਕੂਲ ਦੇ ਬਾਹਰ ਧਰਨਾ ਦੇ ਕੇ ਸਕੂਲ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੇ ਮਾਪਿਆਂ ਦਾ ਕਹਿਣਾ ਹੈ ਕਿ ਸਕੂਲ ਪ੍ਰਸ਼ਾਸਨ ਉਨ੍ਹਾਂ ਤੋਂ ਟ੍ਰਿਊਸ਼ਨ ਫ਼ੀਸ ਦੇ ਨਾਲ ਹਰ ਤਰ੍ਹਾਂ ਦੇ ਫੰਡ ਦੀ ਮੰਗ ਕਰ ਰਿਹਾ ਹੈ ਜਦਕਿ ਉਹ ਸਕੂਲ ਨੂੰ ਟ੍ਰਿਊਸ਼ਨ ਫ਼ੀਸ ਸਿਰਫ਼ 50 ਫੀਸਦ ਦੇਣ ਨੂੰ ਤਿਆਰ ਹਨ। ਉਨ੍ਹਾਂ ਕਿਹਾ ਕਿ ਕੰਮ ਮੰਦਾ ਹੋਣ ਕਾਰਨ ਉਨ੍ਹਾਂ ਕਾਫੀ ਤਰ੍ਹਾਂ ਦੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਨੂੰ ਸੂਬਾ ਸਰਕਾਰ ਨੂੰ ਅਪੀਲ ਕੀਤੀ ਕਿ ਸਕੂਲਾਂ ਵੱਲੋਂ ਮੰਗੀ ਜਾ ਰਹੀ ਫ਼ੀਸ ਵਿੱਚ ਕਟੌਤੀ ਕੀਤੀ ਜਾਵੇ।