ਪ੍ਰਕਾਸ਼ ਪੁਰਬ ਨੂੰ ਸਮਰਿਪਤ ਸਕੂਲੀ ਬੱਚਿਆਂ ਨੇ ਕੀਤੇ ਗੁਰਬਾਣੀ ਦੇ ਜਾਪ - 550 ਸਾਲਾ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੁਧਿਆਣਾ ਦੇ ਡੀ.ਏ.ਵੀ ਪਬਲਿਕ ਸਕੂਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਇੱਕ ਵਿਸ਼ੇਸ਼ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀ.ਏ.ਵੀ ਪਬਲਿਕ ਸਕੂਲ ਦੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵੱਲੋਂ ਜਪੁਜੀ ਸਾਹਿਬ ਤੇ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ ਤੇ ਵਿਦਿਆਰਥੀਆਂ ਵਲੋਂ ਸ਼ਬਦ ਅਤੇ ਕੀਤਰਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਗੁਰਬਾਣੀ ਦਾ ਆਨੰਦ ਮਾਣਿਆ।
TAGGED:
550 ਸਾਲਾ ਪ੍ਰਕਾਸ਼ ਪੁਰਬ