ਸਕੂਲ ਵੈਨ ਚਾਲਕਾਂ ਵਲੋਂ ਰੋਸ ਮਾਰਚ ਕਰਦਿਆਂ ਸਰਕਾਰ ਖਿਲਾਫ਼ ਕੀਤਾ ਪ੍ਰਦਾਸਰਨ
ਫਰੀਦਕੋਟ: ਕੋਰੋਨਾ ਕਾਰਨ ਲਗਾਤਾਰ ਬੰਦ ਪਏ ਸਕੂਲਾਂ ਕਾਰਨ ਆਰਥਿਕ ਪੱਖੋਂ ਤੰਗ ਸਕੂਲ ਵੈਨ ਚਾਲਕਾਂ ਵਲੋਂ ਰੋਸ ਮਾਰਚ ਕੱਢਦਿਆਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ। ਪ੍ਰਦਰਸ਼ਨ ਕਰ ਰਹੇ ਚਾਲਕਾਂ ਦਾ ਕਹਿਣਾ ਕਿ ਕੋਰੋਨਾ ਕਾਰਨ ਲੰਬਾ ਸਮਾਂ ਉਨ੍ਹਾਂ ਨੂੰ ਆਰਥਿਕ ਤੰਗੀ ਝੱਲਣੀ ਪਈ ਹੈ। ਉਨ੍ਹਾਂ ਕਿਹਾ ਕਿ ਜਦੋਂ ਪੰਜਾਬ 'ਚ ਹੋਰ ਸਭ ਕੁਝ ਖੁੱਲ੍ਹ ਸਕਦਾ ਹੈ ਤਾਂ ਸਕੂਲਾਂ ਨੂੰ ਵੀ ਖੋਲ੍ਹਣਾ ਚਾਹੀਦਾ ਹੈ। ਚਾਲਕਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਘਰ ਖਰਚ ਚਲਾਉਣ ਲਈ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਸਰਕਾਰ ਵਲੋਂ ਵੱਹਾਨਾਂ ਦੇ ਟੈਕਸ ਮੁਆਫ਼ ਕਰਨ ਦੀ ਗੱਲ ਆਖੀ ਜਾਂਦੀ ਸੀ, ਜੋ ਹੁਣ ਤੱਕ ਪੂਰੀ ਨਹੀਂ ਕੀਤੀ ਗਈ।