Accident:ਟੈਂਕਰ ਦੀ ਲਪੇਟ 'ਚ ਆਉਣ ਨਾਲ ਸਕੂਟਰੀ ਸਵਾਰ ਦੀ ਮੌਤ - ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ
ਪਟਿਆਲਾ: ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ ਦੇ ਨਜ਼ਦੀਕ ਖੰਡਾ ਚੌਂਕ ‘ਤੇ ਸੜਕ ਹਾਦਸੇ ‘ਚ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋਈ ਗਈ। ਜਾਣਕਾਰੀ ਮੁਤਾਬਿਕ ਟੈਂਕਰ ਦੇ ਥੱਲੇ ਆਉਣ ਨਾਲ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋਈ ਹੈ। ਘਟਨਾ ਸਮੇਂ ਮੌਕੇ ਤੇ ਮੌਜੂਦ ਲੋਕਾਂ ਦਾ ਕਹਿਣਾ ਹੈ, ਕਿ ਸਕੂਟਰੀ ਸਵਾਰ ਵਿਅਕਤੀ ਨੂੰ ਪਿੱਛੋ ਆ ਰਹੀ ਤੇਜ਼ ਰਫ਼ਤਾਰ ਕਾਰ ਨੇ ਟੱਕਰ ਮਾਰੀ ਸੀ, ਜਿਸ ਕਰਕੇ ਸਕੂਟਰੀ ਅੱਗੇ ਜਾ ਰਹੇ ਕੈਂਟਰ ਦੇ ਹੇਠਾਂ ਆ ਗਈ। ਉਧਰ ਕਾਰ ਸਵਾਰ ਮੌਕੇ ਤੋਂ ਫਰਾਰ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਕਾਰ ਸਵਾਰ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।