ਤੇਜ਼ ਰਫਤਾਰ ਕਾਰ ਨੇ ਸਕੂਟੀ ਨੂੰ ਭਿਆਨਕ ਮਾਰੀ ਟੱਕਰ, 3 ਮੌਤਾਂ - 3 killed
ਸ੍ਰੀ ਫਤਿਹਗੜ੍ਹ ਸਾਹਿਬ : ਬੀਤੀ ਰਾਤ ਸਰਹਿੰਦ -ਚੰਡੀਗੜ੍ਹ ਰੋਡ ‘ਤੇ ਇਕ ਸੜਕ ਦੁਰਘਟਨਾ ਦੇ ਵਿੱਚ ਤਿੰਨ ਜਾਣਿਆਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦੇ ਅਨੁਸਾਰ ਤਿੰਨੋਂ ਸਕੂਟੀ ‘ਤੇ ਚੰਡੀਗੜ੍ਹ ਵੱਲ ਜਾ ਰਹੇ ਸਨ ਜਿੰਨ੍ਹਾਂ ਦੇ ਵਿੱਚ ਪਿੰਡ ਕੋਟਲਾ ਬਿਜਵਾੜਾ ਦੇ ਕੋਲ ਇਕ ਗੱਡੀ ਨੇ ਟੱਕਰ ਮਾਰ ਦਿੱਤੀ। ਇਸ ਹਾਦਸੇ ਦੇ ਵਿੱਚ ਤਿੰਨਾਂ ਦੀ ਮੌਤ ਹੋ ਗਈ। ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਫਤਿਹਗੜ੍ਹ ਸਾਹਿਬ ਦੇ ਐੱਸਐੱਚਓ ਮਹਿਮਾ ਸਿੰਘ ਨੇ ਦੱਸਿਆ ਕਿ ਇਸ ਘਟਨਾ ਦੇ ਵਿੱਚ ਤਿੰਨਾਂ ਜਾਣਿਆਂ ਦੀ ਮੌਤ ਹੋ ਗਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਜਦੋਂ ਉਹ ਪਿੰਡ ਕੋਟਲਾ ਬਿਜਵਾੜਾ ਦੇ ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਸਾਹਮਣੇ ਤੋਂ ਆ ਰਹੀ ਇਕ ਵਰਨਾ ਕਾਰ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਉਨ੍ਹਾਂ ਦੀ ਮੌਕੇ ਤੇ ਹੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।