ਅੰਮ੍ਰਿਤਸਰ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ਦੀ ਸਕ੍ਰੀਨਿੰਗ ਜਾਰੀ: ਸਿਵਲ ਸਰਜਨ - Sri Hazur Sahib
ਅੰਮ੍ਰਿਤਸਰ : ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤੱਕ 35 ਹਜ਼ਾਰ ਤੋਂ ਵਧ ਲੋਕ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਜ਼ਿਲ੍ਹਾ ਅੰਮ੍ਰਿਤਸਰ 'ਚ ਕੋਰੋਨਾ ਵਾਇਰਸ ਦੇ ਪੌਜ਼ੀਟਿਵ ਮਾਮਲੇ ਸਾਹਮਣੇ ਆਉਣ ਮਗਰੋਂ ਲਗਾਤਾਰ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ੍ਰੀ ਹਜ਼ੂਰ ਸਾਹਿਬ ਨੰਦੇੜ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦੀ ਸਕ੍ਰੀਨਿੰਗ ਦਾ ਕੰਮ ਜਾਰੀ ਹੈ। ਹੁਣ ਤੱਕ ਕਰੀਬ 598 ਸ਼ਰਧਾਲੂ ਇਥੇ ਪੁਜੇ ਹਨ। ਇਨ੍ਹਾਂ ਚੋਂ ਕੋਵਿਡ-19 ਦੀ ਜਾਂਚ ਲਈ ਹੁਣ ਤੱਕ 330 ਸੈਂਪਲ ਭੇਜੇ ਗਏ ਹਨ। ਇਸ 'ਚ 23 ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ ਤੇ ਅਜੇ ਤੱਕ 150 ਦੇ ਕਰੀਬ ਦੀ ਰਿਪੋਰਟ ਆਉਣਾ ਬਾਕੀ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਲਗਾਤਾਰ ਸਕ੍ਰੀਨਿੰਗ ਦਾ ਕੰਮ ਜਾਰੀ ਹੈ। ਇਸ ਤੋਂ ਇਲਾਵਾ ਸ਼ਰਧਾਲੂਆਂ ਤੇ ਹੋਰਨਾਂ ਸੂਬਿਆਂ ਤੋਂ ਆਉਣ ਵਾਲੇ ਲੋਕਾਂ ਨੂੰ 14 ਦਿਨਾਂ ਲਈ ਇਕਾਂਤਵਾਸ 'ਚ ਭੇਜਿਆ ਗਿਆ ਹੈ।