ਕੋਵਿਡ-19: ਪਟਿਆਲਾ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਵਾਪਸ ਪਰਤੇ ਸ਼ਰਧਾਲੂਆਂ ਦੀ ਸਕ੍ਰੀਨਿੰਗ ਜਾਰੀ: ਸਿਵਲ ਸਰਜਨ - ਕੋਵਿਡ-19 ਦੀ ਜਾਂਚ
ਪਟਿਆਲਾ: ਦੇਸ਼ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ 'ਚ ਹੁਣ ਤੱਕ 29 ਹਜ਼ਾਰ ਤੋਂ ਵਧ ਲੋਕ ਇਸ ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਹਨ। ਜ਼ਿਲ੍ਹਾ ਪਟਿਆਲਾ 'ਚ ਕੋਰੋਨਾ ਦੇ ਦੋ ਪੌਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਇਸ ਦੇ ਚਲਦੇ ਜ਼ਿਲ੍ਹੇ 'ਚ ਲਗਾਤਾਰ ਸ਼ੱਕੀ ਮਰੀਜ਼ਾਂ ਦੀ ਸਕ੍ਰੀਨਿੰਗ ਜਾਰੀ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਹਰੀਸ਼ ਮਲੋਹਤਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਆਉਣ ਵਾਲੇ ਸਾਰੇ ਸ਼ਰਧਾਲੂਆਂ ਦੀ ਸਕ੍ਰੀਨਿੰਗ ਦਾ ਕੰਮ ਪੂਰਾ ਹੋ ਚੁੱਕਾ ਹੈ। ਹੁਣ ਤੱਕ ਕੋਵਿਡ-19 ਦੀ ਜਾਂਚ ਲਈ ਭੇਜੇ ਗਏ 83 ਸੈਂਪਲਾਂ ਚੋਂ 73 ਦੀ ਰਿਪੋਰਟ ਨੈਗੇਟਿਵ ਆਈ ਹੈ।