ਐਸਡੀਐਮ ਵਲੋਂ ਨਗਰ ਕੌਂਸਲ ਚੋਣਾਂ 'ਚ ਬਿਹਤਰ ਕਾਰਜਗੁਜ਼ਾਰੀ ਲਈ ਅਧਿਕਾਰੀਆਂ ਦਾ ਸਨਮਾਨ - ludhiana elections
ਲੁਧਿਆਣਾ: ਰਾਏਕੋਟ ਤਹਿਸੀਲ ਕੰਪਲੈਕਸ ਵਿਖੇ ਕਰਵਾਏ ਇਕ ਸੰਖੇਪ ਸਮਾਗਮ ਦੌਰਾਨ ਐਸਡੀਐਮ ਡਾ. ਹਿਮਾਂਸ਼ੂ ਗੁਪਤਾ ਨੇ ਕੋਰੋਨਾ ਕਾਲ ਅਤੇ ਨਗਰ ਕੌਂਸਲ ਚੋਣਾਂ ਵਿੱਚ ਬਿਹਤਰੀਨ ਕਾਰਗੁਜ਼ਾਰੀ ਦਿਖਾਉਣ ਵਾਲੇ ਸਰਕਾਰੀ ਅਤੇ ਗ਼ੈਰ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਨਮਾਨਤ ਕੀਤਾ। ਇਸ ਮੌਕੇ ਉਨ੍ਹਾਂ ਇਕ ਪ੍ਰਸੰਸਾ ਪੱਤਰ ਦੇ ਕੇ ਸਮੂਹ ਕਰਮਚਾਰੀਆਂ ਦੀ ਹੌਸਲਾ ਅਫਜਾਈ ਕੀਤੀ ਅਤੇ ਆਪਣੀ ਜ਼ਿੰਮੇਵਾਰੀ ਨੂੰ ਬਿਹਤਰੀਨ ਤਰੀਕੇ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਗੱਲਬਾਤ ਕਰਦਿਆਂ ਐਸਡੀਐਮ ਡਾ. ਹਿਮਾਂਸ਼ੂ ਗੁਪਤਾ ਨੇ ਆਖਿਆ ਕਿ ਪਿਛਲੇ ਸਾਲ ਕੋਰੋਨਾ ਕਾਰਨ ਸਰਕਾਰੀ ਸੇਵਾਵਾਂ ਕਾਫੀ ਪ੍ਰਭਾਵਤ ਹੋਈਆਂ ਅਤੇ ਲੋਕਾਂ ਨੂੰ ਸਹੂਲਤਾਂ ਪ੍ਰਾਪਤ ਨਾ ਹੋ ਸਕੀਆਂ। ਇਸ ਲਈ ਇਸ ਸਾਲ ਤੋਂ ਵੱਧ ਕੰਮ ਕਰਕੇ ਪਿਛਲੇ ਸਾਲ ਦੀ ਕਮੀ ਨੂੰ ਦੂਰ ਕੀਤਾ ਜਾਵੇਗਾ, ਉੱਥੇ ਹੀ ਲੋਕਾਂ ਨੂੰ ਹੋਰ ਬਿਹਤਰੀਨ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ।