ਸ੍ਰੀ ਅਨੰਦਪੁਰ ਸਾਹਿਬ 'ਚ ਕੋਰੋਨਾ ਮਾਮਲਿਆਂ ਦੇ ਵਾਧੇ ਮਗਰੋਂ ਕਈ ਮੁਹੱਲੇ ਸੀਲ - ਫ਼ਤਹਿਗੜ੍ਹ ਨੂੰ ਕੰਟਨੇਮੈਂਟ ਐਲਾਨ
ਸ੍ਰੀ ਅਨੰਦਪੁਰ ਸਾਹਿਬ: ਰੂਪਨਗਰ ਵਿੱਚ ਕੋਰੋਨਾ ਕੇਸਾਂ ਵਿੱਚ ਰੋਜ਼ਾਨਾ ਵਾਧਾ ਦਰਜ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕਈ ਇਲਾਕਿਆਂ ਨੂੰ ਸੀਲ ਕੀਤਾ ਗਿਆ ਹੈ। ਇਸੇ ਤਹਿਤ ਸ਼ਹਿਰ ਦੇ ਮੁਹੱਲਾ ਫ਼ਤਹਿਗੜ੍ਹ ਵਿੱਚ ਕੋਰੋਨਾ ਕੇਸਾਂ ਵਿੱਚ ਇਜ਼ਾਫਾ ਹੋਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਮੁਹੱਲੇ ਨੂੰ ਸੀਲ ਕਰ ਦਿੱਤਾ ਗਿਆ ਹੈ ਤੇ ਫ਼ਤਹਿਗੜ੍ਹ ਨੂੰ ਕੰਟਨੇਮੈਂਟ ਜ਼ੋਨ ਐਲਾਨ ਦਿੱਤਾ ਹੈ।