ਸਰਹੱਦੀ ਪਿੰਡਾਂ 'ਚ ਚਲਾਏ ਗਏ ਸਰਚ ਅਭਿਆਨ - ਪਠਾਨਕੋਟ
ਪਠਾਨਕੋਟ: ਅਯੁੱਧਿਆ 'ਚ ਰਾਮ ਮੰਦਿਰ ਭੂਮੀ ਪੂਜਨ, ਧਾਰਾ 370 ਖ਼ਤਮ ਕਰਨ ਦੀ ਪਹਿਲੀ ਵਰ੍ਹੇਗੰਢ ਅਤੇ ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਦੇਸ਼ ਭਰ ਵਿੱਚ ਸੁਰੱਖਿਆ ਏਜੰਸੀਆਂ ਚੌਕਸ ਹਨ। ਇਸ ਤਹਿਤ ਪੰਜਾਬ ਵਿੱਚ ਵੀ ਸਰਹੱਦੀ ਪਿੰਡਾਂ ਦਾ ਦੌਰਾ ਕਰ ਸਰਚ ਅਭਿਆਨ ਚਲਾਇਆ ਗਿਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਸਰਹੱਦੀ ਇਲਾਕਿਆਂ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕੋਈ ਸ਼ਰਾਰਤੀ ਅਨਸਰ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।