'ਆਪ' ਵੱਲੋਂ ਸਕਾਲਰਸ਼ਿਪ ਘੁਟਾਲੇ ਤੇ ਭੁੱਖ ਹੜਤਾਲ ਦਾ ਦੂਸਰਾ ਦਿਨ - ਸਕਾਲਰਸ਼ਿਪ ਘੁਟਾਲੇ
ਹੁਸ਼ਿਆਰਪੁਰ: ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ਨੂੰ ਲੈਕੇ ਆਮ ਆਦਮੀ ਪਾਰਟੀ ਵਲੋਂ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਜਿਸ ਨੂੰ ਲੈਕੇ ਹੁਸ਼ਿਆਰਪੁਰ ਦੇ ਮਿੰਨੀ ਸਕੱਤਰੇਤ ਦੇ ਬਾਹਰ ਆਪ ਆਗੂਆਂ ਵਲੋਂ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਇਸ ਮੌਕੇ ਆਪ ਆਗੂਆਂ ਦਾ ਕਹਿਣਾ ਕਿ ਸਰਕਾਰ ਵਲੋਂ ਆਪਣੇ ਮੰਤਰੀ ਮੰਡਲ 'ਚ ਭ੍ਰਿਸ਼ਟ ਮੰਤਰੀ ਰੱਖੇ ਗਏ ਹਨ। ਉਨ੍ਹਾਂ ਦਾ ਕਹਿਣਾ ਕਿ ਜਦੋਂ ਤੱਕ ਸਰਕਾਰ ਵਲੋਂ ਸਾਧੂ ਸਿੰਘ ਧਰਮਸੋਤ ਦਾ ਅਸਤੀਫ਼ਾ ਲੈਕੇ ਕਾਰਵਾਈ ਨਹੀਂ ਕੀਤੀ ਜਾਂਦੀ,ਉਦੋਂ ਤੱਕ ਹੜਤਾਲ ਜਾਰੀ ਰਹੇਗੀ।