ਤੁਸੀ ਵੀ ਵੇਖੋ, ਜਲ੍ਹਿਆਂਵਾਲਾ ਬਾਗ ਦੀ ਨਵੀਂ ਬਣੀ ਯਾਦਗਾਰ ਦਾ ਦ੍ਰਿਸ
ਅੰਮ੍ਰਿਤਸਰ: ਪੰਜਾਬ ਦੇ ਜਿਲ੍ਹਾਂ ਅੰਮ੍ਰਿਤਸਰ ਵਿੱਚ ਕੇਂਦਰ ਸਰਕਾਰ ਨੇ 20 ਕਰੋੜ ਦੀ ਲਾਗਤ ਨਾਲ ਜਲ੍ਹਿਆਂਵਾਲਾ ਬਾਗ ਦਾ ਨਵੀਨੀਕਰਨ ਕਰਵਾਇਆ ਹੈ। ਇਸ ਯਾਦਗਾਰ ਦਾ ਸ਼ਨੀਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਵੱਲੋਂ ਵੀਡਿਓ ਕਾਨਫਰੰਸਿੰਗ ਰਾਹੀ ਉਦਘਾਟਨ ਕੀਤਾ ਗਿਆ ਹੈ ਅਤੇ ਪ੍ਰਧਾਨ ਮੰਤਰੀ ਜੀ ਵੱਲੋਂ ਸ਼ਹੀਦਾਂ ਦੀ ਧਰਤੀ ਨੂੰ ਸਿਜਦਾ ਵੀ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵੀਡਿਓ ਕਾਨਫਰੰਸਿੰਗ ਵਿੱਚ ਪੰਜਾਬ ਦੇ ਰਾਜਪਾਲ ਵੀ.ਪੀ ਬਦਨੌਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸ਼ਵੇਤ ਮਲਿਕ ਆਦਿ ਵੀ ਮੌਜੂਦ ਸਨ। ਇਸ ਉਦਘਾਟਨ ਦੀ ਇੱਕ ਵੀਡਿਓ ਵੀ ਸਾਂਝੀ ਕੀਤੀ ਗਈ ਹੈ। ਜੋ ਇਸ ਕੰਪਲੈਕਸ ਨੂੰ ਵਧੀਆਂ ਬਣਾਉਣ ਲਈ ਕੀਤੇ ਕਾਰਜਾਂ 'ਤੇ ਨਵੀਨੀਕਰਨ ਦੀ ਝਲਕ ਪੇਸ਼ ਕਰਦੀ ਹੈ।