ਵੇਖੋ, ਸਕੂਲ ਖੁੱਲਣ ਤੇ ਬੱਚਿਆਂ ਨੇ ਕੀ ਕਿਹਾ
ਗੁਰਦਾਸਪੁਰ: ਪੰਜਾਬ ਵਿੱਚ ਕੋਰੋਨਾ ਦੇ ਘੱਟ ਰਹੇ ਕੇਸਾਂ ਨੂੰ ਵੇਖਦੇ ਹੋਏ ਸਰਕਾਰ ਵਲੋਂ ਫੈਸਲਾ ਲਿਆ ਗਿਆ ਹੈ ਕਿ ਅੱਜ 26 ਜੁਲਾਈ ਤੋਂ ਦਸਵੀਂ, ਗਿਆਰਵੀਂ ਅਤੇ ਬਾਰਵੀਂ ਦੇ ਸਕੂਲ ਖੁੱਲ ਚੁੱਕੇ ਹਨ। ਜਿਸਨੂੰ ਵੇਖਦੇ ਹੋਏ ਸਟੂਡੈਂਟ ਅਤੇ ਉਨ੍ਹਾਂ ਦੇ ਮਾਤਾ ਪਿਤਾ ਦੀ ਮਿਲੀ ਜੁਲੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਸਕੂਲ ਖੁੱਲਣ ਨਾਲ ਕੁਝ ਵਿਦਿਆਰਥੀਆਂ ਵਿੱਚ ਖ਼ੁਸੀ ਦੇਖਣ ਨੂੰ ਮਿਲ ਰਹੀ ਹੈ ਅਤੇ ਕੁਝ ਇਸ ਫੈਸਲੇ ਦੇ ਖ਼ਿਲਾਫ਼ ਹਨ। ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਬਿਲਕੁਲ ਠੀਕ ਹੈ ਜਿਸ ਨਾਲ ਬੱਚਿਆਂ ਦੀ ਪੜਾਈ ਸਹੀ ਢੰਗ ਨਾਲ ਹੋਵੇਗੀ ਪਰ ਸਕੂਲਾਂ ਵਿੱਚ ਬੱਚਿਆਂ ਦੀ ਸਿਹਤ ਨੂੰ ਲੈ ਕੇ ਸਾਰੇ ਪ੍ਰਬੰਧ ਕੀਤੇ ਹੋਏ ਹਨ ਜੋ ਬਹੁਤ ਹੀ ਸਲਾਘਾਯੋਗ ਹਨ।