ਤਿਉਹਾਰਾਂ 'ਤੇ ਮਿਲਾਵਟੀ ਮਿਠਾਈ ਵੇਚਣ ਵਾਲਿਆਂ ਨੂੰ ਲੱਗੇਗਾ ਭਾਰੀ ਜੁਰਮਾਨਾ
ਜਲੰਧਰ: ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੋਣ 'ਤੇ ਮਿਲਾਵਟੀ ਖਾਣੇ 'ਤੇ ਨਕੇਲ ਪਾਉਣ ਲਈ ਪੰਜਾਬ ਸਰਕਾਰ ਨੇ ਫੂਡ ਸੇਫਟੀ ਸਕਿਊਰਿਟੀ ਸਰਟੀਫਿਕੇਟ ਦਾ ਐਲਾਨ ਕਰ ਦਿੱਤਾ ਹੈ। ਵਿਕਰੇਤਾਵਾਂ ਕੋਲ ਜੇਕਰ ਇਹ ਸਰਟੀਫਿਕੇਟ ਨਹੀਂ ਹੋਵੇਗਾ ਤਾਂ ਉਨ੍ਹਾਂ ਨੂੰ ਦਸੰਬਰ 2020 ਤੱਕ ਬਣਾਉਣਾ ਪਵੇਗਾ ਨਹੀਂ ਤਾਂ ਰੈਸਟੋਰੈਂਟ ਜਾਂ ਮਿਠਾਈ ਦੀ ਦੁਕਾਨ ਵਾਲਿਆਂ ਨੂੰ ਭਾਰੀ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਮੌਕੇ ਲੋਕਾਂ ਨੇ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ, ਸਿਰਫ ਤਿਉਹਾਰਾਂ ਦੇ ਸੀਜ਼ਨ ਲਈ ਹੀ ਨਹੀਂ ਬਲਕਿ ਆਮ ਦਿਨਾਂ ਵਿੱਚ ਵੀ ਚੈਕਿੰਗ ਕਰਨੀ ਚਾਹੀਦੀ ਹੈ।