ਕਿਸਾਨ-ਮਜ਼ਦੂਰ ਦੀ ਸਾਂਝ ਮਜ਼ਬੂਤ ਕਰਨ ਕਰਵਾਇਆ ਸੈਮੀਨਾਰ - ਫਿਲੌਰ
ਜਲੰਧਰ: ਕੇਂਦਰ ਸਰਕਾਰ ਵੱਲੋਂ ਜੋ ਖੇਤੀ ਕਾਨੂੰਨ ਬਣਾਏ ਗਏ ਹਨ ਉਹਨਾਂ ਦਾ ਕਿਸਾਨ ਲਗਾਤਾਰ ਵਿਰੋਧ ਕਰ ਰਹੇ ਹਨ। ਕਿਸਾਨਾਂ ਦੇ ਇਸ ਸੰਘਰਸ਼ ਨੂੰ ਹਰ ਵਰਗ ਦਾ ਸਾਥ ਮਿਲ ਰਿਹਾ ਹੈ, ਉਥੇ ਹੀ ਇਸੇ ਲੜੀ ਤਹਿਤ ਕਸਬਾ ਫਿਲੌਰ ਦੇ ਪਿੰਡ ਮੁਠੱਡਾ ਕਲਾਂ ਵਿਖੇ ਕਿਸਾਨੀ ਮਜ਼ਦੂਰ ਅੰਦੋਲਨ ਸਹਿਯੋਗੀ ਕਮੇਟੀ ਵੱਲੋਂ ਕਿਸਾਨ ਮਜ਼ਦੂਰਾਂ ਦੀ ਸਾਂਝ ਨੂੰ ਮਜ਼ਬੂਤ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਲੋਕਾਂ ਨੂੰ ਦਿੱਲੀ ’ਚ ਸੰਘਰਸ਼ ਕਰ ਰਹੇ ਕਿਸਾਨਾਂ ਦਾ ਸਾਥ ਦੇਣ ਲਈ ਪ੍ਰੇਰਿਤ ਕੀਤਾ ਗਿਆ। ਉਥੇ ਹੀ ਇਸ ਮੌਕੇ ਕਾਂਤੀ ਮੋਹਣ ਨੇ ਕਿਹਾ ਕਿ ਜੇਕਰ ਬੀਬੀ ਨੌਦੀਪ ਕੌਰ ਦੀ ਰਿਹਾਈ ਨਾ ਕੀਤੀ ਗਈ ਤਾਂ ਅਸੀਂ ਆਉਣ ਵਾਲੇ ਦਿਨਾਂ ’ਚ ਵੱਡੇ ਪੱਧਰ ’ਤੇ ਸੰਘਰਸ਼ ਕਰਾਂਗੇ।