ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ‘ਤੇ ਆਪ ਦੇ ਗੰਭੀਰ ਇਲਜ਼ਾਮ - ਸਰਾਸਰ ਝੂਠ ਦਾ ਪੁਲੰਦਾ
ਹੁਸ਼ਿਆਰਪੁਰ: ਅੱਜ ਇਕ ਵਾਰ ਫਿਰ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਬ੍ਰਹਮਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਤੋਂ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਲੰਮੇ ਹੱਥੀਂ ਲੈਂਦਿਆਂ ਮੰਤਰੀ ਵੱਲੋਂ ਕਰਵਾਏ ਜਾ ਰਹੇ ਵਿਕਾਸ ਦੇ ਕੰਮਾਂ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ। ਉਨ੍ਹਾਂ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨੀਂ ਕੈਬਨਿਟ ਮੰਤਰੀ ਅਰੋੜਾ ਵੱਲੋਂ ਹੁਸ਼ਿਆਰਪੁਰ ਦੇ ਲਾਜਵੰਤੀ ਸਟੇਡੀਅਮ ਦੇ ਵਿਕਾਸ ਨੂੰ ਲੈ ਕੇ ਸੱਤ ਕਰੋੜ ਰੁਪਏ ਖਰਚਣ ਦੇ ਦਾਅਵੇ ਕੀਤੇ ਸੀ ਜੋ ਕਿ ਸਰਾਸਰ ਝੂਠ ਦਾ ਪੁਲੰਦਾ ਹੈ। ਉਨ੍ਹਾਂ ਕਿਹਾ ਕਿ ਇਹ ਸਾਰੀ ਰਕਮ ਕੇਂਦਰ ਸਰਕਾਰ ਵੱਲੋਂ ਖੇਡੋ ਇੰਡੀਆ ਸਕੀਮ ਤਹਿਤ ਭੇਜੀ ਗਈ ਹੈ ਤੇ ਮੰਤਰੀ ਵੱਲੋਂ ਪੰਜਾਬ ਸਰਕਾਰ ਦਾ ਨਾਮ ਲੈ ਕੇ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਵੱਲੋਂ ਹਮੇਸ਼ਾਂ ਆਮ ਆਦਮੀ ਪਾਰਟੀ ਨੂੰ ਹੋਰਨਾਂ ਰਾਜਸੀ ਪਾਰਟੀਆਂ ਦੀ ਬੀ ਟੀਮ ਕਿਹਾ ਜਾਂਦਾ ਹੈ ਜਦ ਕੀ ਸੱਚਾਈ ਇਹ ਹੈ ਕਿ ਇਹ ਦੋਵੇਂ ਪਾਰਟੀਆਂ ਆਪਸ ਚ ਰਲੀਆਂ ਹੋਈਆਂ ਹਨ।