ਹਰ ਮਹੀਨੇ ਲੋੜਵੰਦਾਂ ਨੂੰ ਪੈਨਸ਼ਨ ਅਤੇ ਰਾਸ਼ਨ ਵੰਡ ਰਹੀ ਹੈ ਇਹ ਸੰਸਥਾ - ਅੰਮ੍ਰਿਤਸਰ
ਅੰਮ੍ਰਿਤਸਰ: "ਯੂਅਰ ਸੇਵਾ ਚੈਰੇਟੀ ਯੂਕੇ" ਵੱਲੋਂ ਜ਼ਿਲ੍ਹਾ ਵਿੱਚ ਲੋੜਵੰਦ ਅਤੇ ਗਰੀਬ ਔਰਤ ਜੋਗਿੰਦਰ ਕੌਰ ਨੂੰ ਗਰਮੀ ਦੇ ਮੱਦੇਨਜ਼ਰ ਇੱਕ ਪੱਖਾ ਅਤੇ ਰਾਸ਼ਨ ਦਿੱਤਾ ਗਿਆ। ਸੰਸਥਾ ਦੇ ਆਗੂ ਭਾਈ ਮਲਕੀਤ ਸਿੰਘ ਖ਼ਾਲਸਾ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਹਰ ਮਹੀਨੇ 100 ਲੋਕਾਂ ਨੂੰ ਤਿੰਨ ਹਜ਼ਾਰ ਪ੍ਰਤੀ ਵਿਅਕਤੀ ਪੈਨਸ਼ਨ ਅਤੇ 75 ਪਰਿਵਾਰਾਂ ਨੂੰ ਮਹੀਨੇਵਾਰ ਰਾਸ਼ਨ ਮੁਹੱਈਆ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੇਵਾਵਾਂ ਲਈ ਉਹ ਦਾਨੀ ਸੱਜਣਾਂ ਅਤੇ ਐਨਆਰਆਈ ਵੀਰਾਂ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਨ।