ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ - Guru Gobind Singh Ji
ਮਾਨਸਾ: ਇੱਥੋਂ ਦੇ ਸਹਾਰਾ ਰੂਬਲ ਬਲੱਡ ਕਲੱਬ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ। ਇਸ ਖ਼ੂਨਦਾਨ ਕੈਂਪ ਦੇ 'ਚ ਜਿੱਥੇ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਪਹੁੰਚ ਕੇ ਖ਼ੂਨਦਾਨ ਕੀਤਾ ਉੱਥੇ ਹੀ ਟ੍ਰੈਫਿਕ ਪੁਲੀਸ ਵੱਲੋਂ ਵੀ ਖ਼ੂਨ ਦਾਨ ਕਰਕੇ ਚੰਗੀ ਸ਼ੁਰੂਆਤ ਕੀਤੀ ਗਈ। ਟ੍ਰੈਫਿਕ ਇੰਚਾਰਜ ਅਫਜ਼ਲ ਅਹਿਮਦ ਨੇ ਕਿਹਾ ਖ਼ੂਨਦਾਨ ਕਰਨ ਨਾਲ ਲੋੜਵੰਦ ਵਿਅਕਤੀ ਦੀ ਜਾਨ ਬਚਾਈ ਜਾ ਸਕਦੀ ਹੈ ਇਸ ਲਈ ਹਰ ਇੱਕ ਵਿਅਕਤੀ ਨੂੰ ਖੂਨ ਦਾਨ ਜ਼ਰੂਰ ਕਰਨਾ ਚਾਹੀਦਾ ਹੈ