ਮਹਿੰਗਾਈ ਨੂੰ ਲੈ ਕੇ ਸੇਖਵਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਕੀਤਾ ਪ੍ਰਦਰਸ਼ਨ - ਪੈਟਰੋਲ ਡੀਜ਼ਲ
ਗੁਰਦਾਸਪੁਰ: ਪੈਟਰੋਲ-ਡੀਜ਼ਲ ਅਤੇ ਰਸੋਈ ਗੈਸ ਦੀਆਂ ਵੱਧ ਰਹੀਆਂ ਕੀਮਤਾਂ ਦੇ ਵਿਰੋਧ ਵਿੱਚ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਦੇ ਸੀਨੀਅਰ ਆਗੂ ਸੇਵਾ ਸਿੰਘ ਸੇਖਵਾਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਮਿਲੀ ਭੁਗਤ ਨਾਲ ਤੇਲ ਦੀਆਂ ਕੀਮਤਾਂ ਨੂੰ ਵਧਾਇਆ ਜਾ ਰਿਹਾ ਹੈ। ਕੇਂਦਰ ਸਰਕਾਰ ਵੱਲੋਂ ਬਹੁਤ ਜਿਆਦਾ ਟੈਕਸ ਲਗਾਏ ਗਏ ਹਨ ਜਿਸ ਕਰਕੇ ਤੇਲ ਦੀਆਂ ਕੀਮਤਾਂ ’ਚ ਵਾਧਾ ਹੋਇਆ ਹੈ।ਇਸ ਤੋਂ ਇਲਾਵਾ ਉਨ੍ਹਾਂ ਨੇ ਕੇਂਦਰੀ ਮੰਤਰੀ ਨਰਿੰਦਰ ਤੋਮਰ ਵੱਲੋਂ ਦਿੱਤੇ ਬਿਆਨ ਕਿ ਭੀੜ ਨਾਲ ਕਾਨੂੰਨ ਰੱਦ ਨਹੀਂ ਹੁੰਦੇ ਦੀ ਸਖਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ।