ਫ਼ਗਵਾੜਾ ਨਿਗਮ ਦਫ਼ਤਰ ਬਾਹਰ ਸੀਵਰੇਜ ਅਤੇ ਵਾਟਰ ਸਪਲਾਈ ਮੁਲਾਜ਼ਮਾਂ ਵੱਲੋਂ ਧਰਨਾ - ਤਨਖਾਹ ਨਾ ਮਿਲਣ ਕਾਰਨ ਰੋਸ ਮੁਜ਼ਾਹਰਾ
ਫ਼ਗਵਾੜਾ: ਫ਼ਗਵਾੜਾ ਨਿਗਮ ਦਫ਼ਤਰ ਬਾਹਰ ਠੇਕੇਦਾਰ ਅਧੀਨ ਵਾਟਰ ਸਪਲਾਈ ਅਤੇ ਸੀਵਰੇਜ ਕਰਮੀਆਂ ਨੇ ਪਿਛਲੇ ਢਾਈ ਮਹੀਨਿਆਂ ਤੋਂ ਉਨ੍ਹਾਂ ਨੂੰ ਤਨਖਾਹ ਨਾ ਮਿਲਣ ਕਾਰਨ ਰੋਸ ਮੁਜ਼ਾਹਰਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਹਫ਼ਤੇ ਉਨ੍ਹਾਂ ਐਸਡੀਐਮ ਫਗਵਾੜਾ ਨੂੰ ਵੀ ਲਿਖਤੀ ਮੰਗ ਪੱਤਰ ਦਿੱਤਾ ਸੀ। ਮਾਮਲੇ ਸਬੰਧੀ ਐਸ.ਡੀ.ਓ. ਵਾਟਰ ਸਪਲਾਈ ਪ੍ਰਦੀਪ ਚਟਾਨੀ ਨੇ ਕਿਹਾ ਕਿ ਕਿਸੇ ਵੀ ਕੀਮਤ 'ਤੇ ਪਾਣੀ ਬੰਦ ਨਹੀਂ ਕਰਨ ਦਿੱਤਾ ਜਾਵੇਗਾ ਅਤੇ ਕੋਈ ਵੀ ਜਿਹੀ ਹਰਕਤ ਹੋਣ 'ਤੇ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਤਨਖ਼ਾਹ ਦੇ ਮਾਮਲੇ 'ਤੇ ਐਸਡੀਓ ਨੇ ਕਿਹਾ ਕਿ ਠੇਕੇਦਾਰ ਦੇ ਘਰ ਕਿਸੇ ਦੀ ਮੌਤ ਹੋਣ ਕਾਰਨ ਉਨ੍ਹਾਂ ਦੀ ਤਨਖਾਹ ਦੇਣ ਵਿੱਚ ਸਮਾਂ ਲੱਗਾ ਹੈ, ਜਲਦ ਤੋਂ ਜਲਦ ਉਨ੍ਹਾਂ ਦੀ ਤਨਖਾਹ ਉਨ੍ਹਾਂ ਨੂੰ ਦੇ ਦਿੱਤੀ ਜਾਵੇਗੀ।