SGPC ਨੇ ਵੀ 31 ਮਾਰਚ ਤੱਕ ਕੀਤੇ ਵਿੱਦਿਅਕ ਅਦਾਰੇ ਬੰਦ - ਕੋਰੋਨਾ ਵਾਇਰਸ
ਸ੍ਰੀ ਫ਼ਤਿਹਗੜ੍ਹ ਸਾਹਿਬ: ਦੁਨੀਆਂ ਭਰ ਵਿੱਚ ਫੈਲ ਰਹੇ ਕਰੋਨਾ ਵਾਇਰਸ ਦੇ ਮੱਦੇਨਜ਼ਰ ਜਿੱਥੇ ਪੰਜਾਬ ਸਰਕਾਰ ਨੇ ਆਪਣੇ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ ਉੱਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਆਪਣੇ ਪ੍ਰਬੰਧ ਅਧੀਨ ਚੱਲ ਰਹੇ ਸਮੁੱਚੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫ਼ੈਸਲਾ ਲਿਆ ਗਿਆ ਹੈ।