ਤਰਨ ਤਾਰਨ: ਸ੍ਰੀ ਦਰਬਾਰ ਸਾਹਿਬ 'ਚ ਮਨਾਇਆ ਗਿਆ ਗੁਰੂ ਅਰਜਨ ਦੇਵ ਜੀ ਦਾ ਪ੍ਰਕਾਸ਼ ਪੁਰਬ
ਤਰਨ ਤਾਰਨ: ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ 457 ਵਾਂ ਪ੍ਰਕਾਸ਼ ਗੁਰਪੁਰਬ ਹੈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜ਼ਿਲ੍ਹੇ 'ਚ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਬੜੀ ਸ਼ਰਧਾ ਭਾਵ ਤੇ ਸ਼ਾਤੀਪੁਰਵਕ ਨਾਲ ਮਨਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਸਾਹਿਬ ਦੇ ਭੋਗ ਪਾਏ ਗਏ। ਇਸ ਤੋਂ ਉਪਰੰਤ ਰਾਗੀ ਜੱਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕੀਤਾ ਗਿਆ। ਇਸ ਮੌਕੇ ਸਰਬਤ ਦੇ ਭਲੇ ਅਤੇ ਸਮੁੱਚੀ ਮਾਨਵਤਾ ਦੀ ਤੰਦਰੁਸਤੀ ਦੀ ਅਰਦਾਸ ਕੀਤੀ ਗਈ।