SGPC ਨੇ ਸਿੱਧੂ ਮੂਸੇਵਾਲ ਵਿਰੁੱਧ ਪੁਲਿਸ ਨੂੰ ਕੀਤੀ ਸ਼ਿਕਾਇਤ - SGPC complains to Sidhu Mosewala
ਐਸਜੀਪੀਸੀ ਦੇ ਮੁੱਖ ਸਕੱਤਰ ਡਾਕਟਰ ਰੂਪ ਸਿੰਘ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਵਿਰੁੱਧ ਅਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਨੂੰ ਸ਼ਿਕਾਇਤ ਦਰਜ ਕਰਵਾਈ ਗਈ ਹੈ। ਰੂਪ ਸਿੰਘ ਦਾ ਕਹਿਣਾ ਹੈ ਕਿ ਸਿੱਧੂ ਮੂਸੇਵਾਲਾ ਨੇ ਸਿੱਖਾਂ ਦੀ ਬਹਾਦੁਰ ਨਾਇਕ ਮਾਈ ਭਾਗੋ ਪ੍ਰਤੀ ਗ਼ਲਤ ਸ਼ਬਦਾਵਲੀ ਦੀ ਵਰਤੋਂ ਕੀਤੀ ਹੈ ਜਿਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਇਸ ਗੀਤ ਨਾਲ ਸਮੁੱਚੇ ਸਿੱਖ ਜਗਤ ਵਿੱਚ ਰੋਸ ਹੈ। ਐਸਜੀਪੀਸੀ ਦੇ ਪ੍ਰਧਾਨ ਭਾਈ ਗੌਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ 'ਤੇ ਪੁਲਿਸ ਨੂੰ ਮਾਮਲਾ ਦਰਜ ਕਰਵਾਇਆ ਗਿਆ ਹੈ।