ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਐਸ.ਜੀ.ਪੀ.ਸੀ. ਨੇ ਮਿਠਾਇਆਂ ਨਾਲ ਦਿੱਤਾ ਸੱਦਾ-ਪੱਤਰ - ਨਗਰ ਕੀਰਤਨ ਦਾ ਆਯੋਜਨ
ਅੰਮ੍ਰਿਤਸਰ: ਐਸਜੀਪੀਸੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਇਸ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਐਸ.ਜੀ.ਪੀ.ਸੀ. ਮੈਂਬਰਾਂ ਨੇ ਦੁਕਾਨਦਾਰਾਂ ਨੂੰ ਮਿਠਾਈਆਂ ਅਤੇ ਸੱਦਾ-ਪੱਤਰ ਦੇ ਕੇ ਨਗਰ ਕੀਰਤਨ 'ਚ ਸ਼ਾਮਲ ਹੋਣ ਸੱਦਾ ਦਿੱਤਾ। ਇਸ ਬਾਰੇ ਦੱਸਦੇ ਹੋਏ ਐਸ.ਜੀ.ਪੀ.ਸੀ. ਪ੍ਰਧਾਨ ਦੇ ਨਿੱਜੀ ਸਹਾਇਕ ਮਹਿੰਦਰ ਸਿੰਘ ਅਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਿਆਰ ਸਿੰਘ ਚੀਮਾ ਨੇ ਦੱਸਿਆ ਕਿ ਇਹ ਮਹਾਨ ਨਗਰ ਕੀਰਤਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਜ਼ਾਰਾਂ ਚੋਂ ਹੁੰਦਾ ਹੋਇਆ ਗੁਰੂ ਰਾਮਦਾਸ ਜੀ ਸਰ੍ਹਾਂ ਵਿਖੇ ਸਮਾਪਤ ਹੋਵੇਗਾ।