ਐਸਜੀਪੀਸੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਵੰਡੇ ਸਹਾਇਤਾ ਰਾਸ਼ੀ ਦੇ ਚੈੱਕ - ਗੁਰਦੁਆਰਾ ਭਦੌੜ ਸਾਹਿਬ
ਬਰਨਾਲਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਦੀ ਅਗਵਾਈ ਵਿੱਚ ਅੱਜ ਗੁਰਦੁਆਰਾ ਭਦੌੜ ਸਾਹਿਬ ਪਾਤਸ਼ਾਹੀ ਛੇਵੀਂ ਵਿਸਾਖੀ ਵਾਲਾ ਵਿਖੇ ਲੋੜਵੰਦਾਂ ਨੂੰ ਤਕਰੀਬਨ 1.5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ। ਬਲਦੇਵ ਸਿੰਘ ਚੂੰਘਾ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਲਗਾਤਾਰ ਸਿੱਖ ਧਰਮ ਦੇ ਵਿਕਾਸ ਲਈ ਕੰਮ ਕੀਤੇ ਜਾ ਰਹੇ ਹਨ ਅਤੇ ਗੁਰੂ ਕੀ ਗੋਲਕ ਗ਼ਰੀਬ ਦਾ ਮੂੰਹ ਨੂੰ ਵੀ ਇੰਨ ਵਿੰਨ ਲਾਗੂ ਕੀਤਾ ਜਾ ਰਿਹਾ ਹੈ। ਜਿਸ ਦੇ ਤਹਿਤ ਭਦੌੜ ਦੇ ਗੁਰਦੁਆਰਾ ਸਾਹਿਬ ਵਿੱਚ ਅੱਜ ਤੱਕ ਤਕਰੀਬਨ ਸਵਾ ਕਰੋੜ ਰੁਪਏ ਦੀ ਰਾਸ਼ੀ ਲੋੜਵੰਦਾਂ ਅਤੇ ਬੇਸਹਾਰਾ ਲੋਕਾਂ ਨੂੰ ਵੰਡੀ ਜਾ ਚੁੱਕੀ ਹੈ। ਉਨ੍ਹਾਂ ਅੱਗੇ ਕਿਹਾ ਕਿ ਗਰੀਬ ਅਤੇ ਪੱਛੜੇ ਲੋਕਾਂ ਨੂੰ ਅਤੇ ਪਿੰਡਾਂ ਵਿੱਚ ਗੁਰਦੁਆਰਾ ਸਾਹਿਬ ਨੂੰ ਅੱਜ ਤਕਰੀਬਨ 1.5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ ਗਈ ਹੈ ਜਿਸ ਵਿੱਚ 11 ਗਰੀਬ ਲੋੜਵੰਦ ਪਰਿਵਾਰਾਂ ਨੂੰ ਸਹਾਇਤਾ ਰਾਸ਼ੀ ਦਿੱਤੀ ਗਈ ਹੈ।