ਐਸਜੀਪੀਸੀ ਮੈਂਬਰ ਬੀਬੀ ਗੁਰਿੰਦਰ ਕੌਰ ਨੇ ਲੋੜਵੰਦ ਲੋਕਾਂ ਨੂੰ ਵੰਡਿਆ ਦੁੱਧ ਦਾ ਲੰਗਰ - Bibi Gurinder Kaur
ਫਰੀਦਕੋਟ: ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ 'ਚ ਕਰਫਿਊ ਲਗਾਇਆ ਗਿਆ ਹੈ। ਇਸ ਦੌਰਾਨ ਵੱਖ-ਵੱਖ ਸਰਕਾਰੀ ਤੇ ਗੈਰ ਸਰਕਾਰੀ ਸੰਸਥਾਵਾਂ ਵੱਲੋਂ ਲੋੜਵੰਦ ਲੋਕਾਂ ਨੂੰ ਜ਼ਰੂਰੀ ਵਸਤੂਆਂ ਵੰਡਿਆਂ ਜਾ ਰਹੀਆਂ ਹਨ। ਇਸੇ ਕੜੀ 'ਚ ਆਪਣਾ ਯੋਗਦਾਨ ਪਾਉਂਦੇ ਹੋਏ ਫਰੀਦਕੋਟ ਤੋਂ ਐਸਜੀਪੀਸੀ ਮੈਂਬਰ ਤੇ ਸ੍ਰੋਮਣੀ ਅਕਾਲੀ ਦਲ ਮਹਿਲਾ ਦਿਹਾਤੀ ਵਿੰਗ ਦੀ ਪ੍ਰਧਾਨ ਬੀਬੀ ਗੁਰਿੰਦਰ ਕੌਰ ਭੋਲੂਵਾਲਾ ਵੱਲੋਂ ਲੋਕਾਂ ਨੂੰ ਦੁੱਧ ਦਾ ਲੰਗਰ ਵੰਡਿਆ ਗਿਆ। ਇਸ ਬਾਰੇ ਬੀਬੀ ਗੁਰਿੰਦਰ ਕੌਰ ਨੇ ਕਿਹਾ ਕਿ ਅਜਿਹੇ ਸਮੇਂ 'ਚ ਲੋਕਾਂ ਨੂੰ ਇੱਕਠੇ ਹੋ ਕੇ ਇੱਕ ਦੂਜੇ ਦੀ ਮਦਦ ਕਰਨੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਕਈ ਪਰਿਵਾਰਾਂ 'ਚ ਛੋਟੇ-ਛੋਟੇ ਬੱਚੇ ਅਤੇ ਬਜ਼ੁਰਗ ਹਨ, ਇਸ ਲਈ ਉਨ੍ਹਾਂ ਵੱਲੋਂ ਦੁੱਧ ਦੇ ਲੰਗਰ ਦੀ ਸੇਵਾ ਕੀਤੀ ਗਈ ਹੈ।