ਕਿਸਾਨ ਅੰਦੋਲਨ ਦੀ ਜਿੱਤ ਪ੍ਰਾਪਤੀ ਲਈ ਐਸਜੀਪੀਸੀ ਨੇ ਕੀਤੀ ਅਰਦਾਸ - ਸ੍ਰੀ ਅਕਾਲ ਤਖ਼ਤ ਸਾਹਿਬ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਕਰਦਿਆਂ ਕੇਂਦਰ ਦੀ ਸਰਕਾਰ ਵੱਲੋਂ ਲਾਗੂ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਲਈ ਅਰਦਾਸ ਕੀਤੀ। ਇਸੇ ਤਹਿਤ ਐਸਜੀਪੀਸੀ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਨੇੜੇ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਦੇ ਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪ੍ਰਕਾਸ਼ ਕੀਤਾ ਗਿਆ ਹੈ। ਐਸਜੀਪੀਸੀ ਵੱਲੋਂ ਕਿਸਾਨਾਂ ਦੀ ਜਿੱਤ ਲਈ ਇਹ ਪਾਠ ਰਖਵਾਏ ਗਏ ਹਨ। ਇਨ੍ਹਾਂ ਪਾਠਾਂ ਦਾ ਭੋਗ 9 ਦਸੰਬਰ ਨੂੰ ਪਵੇਗਾ ਅਤੇ ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰ ਪਹੁੰਚਣਗੇ ।