SGPC ਪ੍ਰਧਾਨ ਲੌਂਗੋਵਾਲ ਨੇ ਬਾਬਾ ਮੋਤੀ ਰਾਮ ਮਹਿਰਾ ਨਿਵਾਸ ਦਾ ਰੱਖਿਆ ਨੀਂਹ ਪੱਥਰ - Fatehgarh Sahib news
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਮੁਲਾਜ਼ਮਾਂ ਲਈ ਬਾਬਾ ਮੋਤੀ ਰਾਮ ਮਹਿਰਾ ਨਿਵਾਸ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਦੱਸਿਆ ਕਿ ਜਿੱਥੇ ਇਹ ਨਿਵਾਸ 4 ਕਰੋੜ 25 ਲੱਖ ਦੀ ਲਾਗਤ ਨਾਲ ਬਣ ਕੇ ਤਿਆਰ ਹੋਵੇਗਾ, ਉੱਥੇ ਹੀ ਦੁਕਾਨਾਂ ਬਣਾਉਣ ਦੇ ਨਾਲ-ਨਾਲ ਮੁਲਾਜ਼ਮਾਂ ਦੀ ਸਹੂਲਤ ਲਈ ਵਧੀਆ ਪਾਰਕ ਦਾ ਨਿਰਮਾਣ ਵੀ ਕੀਤਾ ਜਾਵੇਗਾ। ਲੌਂਗੋਵਾਲ ਨੇ ਦੱਸਿਆ ਕਿ ਭਾਈ ਮੋਤੀ ਰਾਮ ਮਹਿਰਾ ਨਿਵਾਸ ਵਿੱਚ 30 ਕੁਆਟਰਾਂ ਸਣੇ 40 ਦੁਕਾਨਾਂ ਦਾ ਨਿਰਮਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਾਰੀ ਕਾਰਸੇਵਾ ਬਾਬਾ ਬਚਨ ਸਿੰਘ ਦਿੱਲੀ ਵਾਲਿਆ ਵੱਲੋਂ ਕੀਤੀ ਜਾਵੇਗੀ।
TAGGED:
Fatehgarh Sahib